ਜੈਤੋ ਪੁਲਿਸ ਵੱਲੋ ਡਰੱਗਅਸਲਾ ਮਡਿਊਲ ਦਾ ਕੀਤਾ ਪਰਦਾਫਾਸ ਨਜਾਇਜ ਅਸਲੇ ਅਤੇ ਹੈਰੋਇਨ ਸਮੇਤ 2 ਦੋਸ਼ੀਆ ਨੂੰ ਕੀਤਾ ਕਾਬੂ
ਜੈਤੋ,19 ਦਸੰਬਰ:- ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਨਿਰਦੇਸ਼ਾਂ ਤਹਿਤ ਫਰੀਦਕੋਟ ਜਿਲ੍ਹੇ ਅੰਦਰ ਅਪਰਾਧਿਕ ਤੱਤਾਂ ਅਤੇ ਨਸ਼ਾ ਤਸਕਰਾ ਖਿਲਾਫ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ। ਇਸੇ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਸ਼੍ਰੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸ਼੍ਰੀ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਸੀ.ਆਈ.ਏ ਸਟਾਫ ਜੈਤੋ ਵੱਲੋਂ ਇੱਕ ਡਰੱਗ-ਅਸਲਾ ਮਡਿਊਲ ਵਿੱਚ ਸ਼ਾਮਿਲ 02 ਦੋਸ਼ੀਆ ਨੂੰ ਇੱਕ ਨਜਾਇਜ ਅਸਲੇ ਅਤੇ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਪ੍ਰੀਤ ਸਿੰਘ ਉਰਫ ਗਗਨਦੀਪ ਅਤੇ ਅਰਬਾਜ ਖਾਨ ਉਰਫ ਨਿੱਕਾ ਵਜੋ ਹੋਈ ਹੈ, ਜੋ ਕਿ ਫਰੀਦਕੋਟ ਜਿਲ੍ਹੇ ਦੇ ਜੈਤੋ ਏਰੀਆ ਦੀ ਸਾਦਾ ਪੱਤੀ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਆਂ ਪਾਸ ਮੌਕੇ ਪਰ ਮੌਜੂਦ ਬਜਾਜ ਸੀ.ਟੀ-100 ਮੋਟਰਸਾਈਕਲ ਵੀ ਕਬਜੇ ਵਿੱਚ ਲਿਆ ਗਿਆ ਹੈ।
ਜਾਣਕਾਰੀ ਮੁਤਾਬਿਕ ਮਿਤੀ 18 ਦਸੰਬਰ ਨੂੰ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਦੀ ਨਿਗਰਾਨੀ ਹੇਠ ਹੋਲ. ਗੁਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿੱਚ ਲਿੰਕ ਰੋਡ ਦਬੜੀਖਾਨਾ ਮੋਜੂਦ ਸੀ ਤਾਂ ਲਿੰਕ ਰੋਡ ਪਰ ਕੱਚੀ ਪਟੜੀ ਪਾਸ ਇਹ ਦੋਨੇ ਵਿਅਕਤੀ ਕਾਲੇ ਰੰਗ ਦੇ ਮੋਟਰਸਾਈਕਲ ਪਾਸ ਖੜੇ ਦਿਖਾਈ ਦਿੱਤੇ, ਜਿਹਨਾ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਦੋਸ਼ੀਆਂ ਪਾਸੋ 10 ਗ੍ਰਾਮ ਹੋਰੋਇਨ ਅਤੇ 01 ਦੇਸੀ ਪਿਸਟਲ 32 ਬੋਰ ਸਮੇਤ 02 ਜਿੰਦ ਰੋਦ ਬਰਾਮਦ ਕੀਤੇ ਗਏ।
ਇਸ ਸਬੰਧੀ ਥਾਣਾ ਜੈਤੋ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਨੰਬਰ 208 ਮਿਤੀ 18.12.2025 ਦਰਜ ਕੀਤਾ ਗਿਆ ਹੈ।ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਦੋਨੋ ਦੋਸ਼ੀ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਿਲ ਸਨ। ਪੁਲਿਸ ਵੱਲੋਂ ਦੋਸ਼ੀਆਂ ਦੇ ਨੈੱਟਵਰਕ, ਸਾਥੀਆਂ ਅਤੇ ਸਪਲਾਈ ਲਿੰਕਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਗਿਰੋਹ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ।ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਗ੍ਰਿਫਤਾਰ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਦੋਸ਼ੀ ਪ੍ਰੀਤ ਸਿੰਘ ਉਰਫ ਗਗਨਦੀਪ ਦੇ ਖਿਲਾਫ ਇਸ ਤੋ ਪਹਿਲਾ ਵੀ ਕਤਲ ਦੀ ਕੋਸਿਸ਼, ਚੋਰੀ ਅਤੇ ਹੋਰ ਧਾਰਾਵਾ ਤਹਿਤ ਪਹਿਲਾ ਵੀ 03 ਮੁਕੱਦਮੇ ਦਰਜ ਰਜਿਸਟਰ ਹਨ।
ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ।ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ।
ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੇ ਖਤਮ ਕੀਤਾ ਜਾ ਸਕੇ।
