ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਗੁਰਦਾਸਪੁਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪੀੜ੍ਹਤ ਪਰਿਵਾਰਾਂ ਤੱਕ ਪਹੁੰਚ ਕਰਕੇ ਜੱਥੇਦਾਰ ਛੋਟੇਪੁਰ ਨੇ ਓਹਨਾਂ ਦੇ ਮਾਲੀ ਨੁਕਸਾਨ ਦਾ ਜਾਇਜ਼ਾ ਲਿਆ।
ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ  ਕਿਹਾ ਕਿ ਸਰਕਾਰ ਦੀ ਨਾਲਾਇਕੀ ਦੀ ਵਜ੍ਹਾ ਨਾਲ ਅੱਜ ਪੰਜਾਬ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੱਥੇਦਾਰ ਛੋਟੇਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੇ ਆਪਣੇ ਲੀਡਰਾਂ ਦੀ ਆਓ ਭਗਤ ਵਿੱਚ ਰੁੱਝੀ ਰਹੀ, ਜੇਕਰ ਸਮੇਂ ਸਿਰ ਪ੍ਰਬੰਧ ਪੂਰੇ ਕੀਤੇ ਹੁੰਦੇ ਹਨ ਤਾਂ ਵੱਡੇ ਨੁਕਸਾਨ ਤੋ ਬਚਿਆ ਜਾ ਸਕਦਾ ਸੀ। ਜੱਥੇਦਾਰ ਛੋਟੇਪੁਰ ਨੇ ਕਿਹਾ ਕਿ ਅੱਜ ਸਟੇਟ ਮਸ਼ਿਨਰੀ ਪੂਰੀ ਤਰਾਂ ਫੇਲ੍ਹ ਹੋ ਚੁੱਕੀ ਹੈ। ਪੰਜਾਬ ਨੂੰ ਪੂਰੀ ਤਰਾਂ ਲਵਾਰਿਸ ਛੱਡ ਕੇ ਪੰਜਾਬ ਸਰਕਾਰ ਸਿਰਫ ਤੇ ਸਿਰਫ਼ ਇਸ਼ਤਿਹਾਰਬਾਜੀ ਉੱਪਰ ਨਿਰਭਰ ਹੈ।
ਜੱਥੇਦਾਰ ਛੋਟੇਪੁਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਫੌਰੀ ਵਿੱਤੀ ਮਦਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ, ਪ੍ਰਭਾਵਿਤ ਇਲਾਕਿਆਂ ਲਈ ਬਿਨਾਂ ਦੇਰੀ ਰਾਹਤ ਪੈਕਜ ਦਾ ਐਲਾਨ ਕੀਤਾ ਜਾਵੇ ਅਤੇ ਤਹਿ ਸਮੇਂ ਅੰਦਰ ਮੁਆਵਜੇ ਦੀ ਰਾਸ਼ੀ ਪ੍ਰਤੀ ਏਕੜ ਇੱਕ ਲੱਖ ਰੁਪਏ ਪੀੜਤ ਪਰਿਵਾਰਾਂ ਤੱਕ ਪਹੁੰਚਾਈ ਜਾਵੇ।