ਖਾਲਸਾ ਕਾਲਜ ਮਾਹਿਲਪੁਰ ਵਿੱਚ ਵਿਦਿਆਰਥੀਆਂ ਦੇ ਸਿਰਜਣਾਤਮਿਕ ਮੁਕਾਬਲੇ ਕਰਵਾਏ
ਮਾਹਿਲਪੁਰ, 31 ਅਕਤੂਬਰ:- ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਹਿਊਮੈਨਟੀਜ਼ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਵਿਦਿਆਰਥੀਆਂ ਦੀਆਂ ਸਿਰਜਣਾਤਮਿਕ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ‘ਦ ਹਿਊਮੈਨਟੀਜ਼ ਕੈਲੀਡੋਸਕੋਪ’ ਦੇ ਸਿਰਲੇਖ ਤਹਿਤ ਵੱਖ ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ‘ਨਸ਼ੇਖੋਰੀ, ਦੇਸ਼ ਭਗਤੀ ਅਤੇ ਪ੍ਰਦੂਸ਼ਣ’ ਦੇ ਨਿਰਧਾਰਿਤ ਵਿਸ਼ਿਆਂ ਤਹਿਤ ਪੋਸਟਰ ਪੇਸ਼ਕਾਰੀ, ਰੰਗੋਲੀ ਬਣਾੳਣ, ਲੇਖ/ਕਵਿਤਾ ਸਿਰਜਣ ਅਤੇ ਕਵਿਤਾ ਉਚਾਰਨ ਦੇ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।
ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸੁਖਚੈਨਆਣਾ ਕਾਲਜ ਫਗਵਾੜਾ ਦੇ ਪਿ੍ਰੰ ਡਾ ਗੁਰਦੇਵ ਸਿੰਘ ਨੇ ਸ਼ਿਰਕਤ ਕੀਤੀ ਜਦਕਿ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਅਤੇ ਖਜ਼ਾਨਚੀ ਵੀਰਇੰਦਰ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਪਿ੍ਰੰ ਡਾ ਪਰਵਿੰਦਰ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ। ਇਸ ਮੌਕੇ ਮੁੱਖ ਮਹਿਮਾਨ ਦੀ ਅਗਵਾਈ ਹੇਠ ਕਾਲਜ ਦੇ ਪ੍ਰਬੰਧਕਾਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਪਹਿਲਾ, ਦੂਜਾ, ਤੀਜਾ ਇਨਾਮ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਮੁੱਖ ਮਹਿਮਾਨ ਪਿ੍ਰੰ ਡਾ ਗੁਰਦੇਵ ਸਿੰਘ ਨੇ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ ਜਿਸਦੇ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ,ਪਿ੍ਰੰਸੀਪਲ, ਸਟਾਫ ਅਤੇ ਵਿਦਿਆਰਥੀਆਂ ਸ਼ਲਾਘਾ ਦੇ ਪਾਤਰ ਹਨ। ਸਕੱਤਰ ਪ੍ਰੋ ਅਪਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਮੰਚ ਦੀ ਕਾਰਵਾਈ ਡਾ ਦੇਵ ਕੁਮਾਰ ਨੇ ਚਲਾਈ।
ਇਸ ਮੌਕੇ ਪ੍ਰੋ ਜਸਵਿੰਦਰ ਸਿੰਘ, ਪ੍ਰੋ ਪਬਨਦੀਪ ਚੀਮਾ, ਡਾ ਪਰਮਿੰਦਰ ਕੌਰ, ਡਾ ਜੇ ਬੀ ਸੇਖੋਂ, ਡਾ ਦੀਪਕ, ਡਾ ਬਲਵੀਰ ਕੌਰ, ਡਾ ਰਾਕੇਸ਼ ਕੁਮਾਰ, ਡਾ ਤਾਰਾ ਦੇਵੀ, ਪ੍ਰੋ ਕੰਚਨ, ਪ੍ਰੋ ਅਨਿਲ ਕਲਸੀ, ਡਾ ਪ੍ਰਭਜੋਤ ਕੌਰ ਸਮੇਤ ਹੋਰ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
