ਖਾਲਸਾ ਕਾਲਜ ਮਾਹਿਲਪੁਰ ਦੀ ਵਾਲੀਬਾਲ ਦੀ ਟੀਮ ਨੇ ਅੰਤਰ ਕਾਲਜ ਟੂਰਨਾਮੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ
ਗੜ੍ਹਸ਼ੰਕਰ, 13 ਨਵੰਬਰ:- ਪਿਛਲੇ ਦਿਨ੍ਹੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਏ ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ (ਲੜਕੇ) ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਵਾਲੀ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀ ਟੀਮ ਨੇ ਤੀਜੀ ਪੁਜੀਸ਼ਨ ਹਾਸਿਲ ਕਰਕੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਤੋਂ ਕਾਂਸੀ ਦਾ ਤਮਗਾ ਹਾਸਿਲ ਕੀਤਾ।
ਇਸ ਮੌਕੇ ਗੱਲ ਕਰਦਿਆਂ ਕਾਲਜ ਦੇ ਪਿ੍ਰੰ ਡਾ ਪਰਵਿੰਦਰ ਸਿੰਘ, ਵਾਲੀਬਾਲ ਟੀਮ ਦੇ ਕੋਚ ਪ੍ਰੋ ਇਕਬਾਲ ਸਿੰਘ ਅਤੇ ਟੀਮ ਦੇ ਮੈਨੇਜਰ ਡਾ ਜਤਿੰਦਰ ਕੁਮਾਰ ਨੇ ਦੱਸਿਆ ਕਿ ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ਵਿੱਚ ਕਾਲਜ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਕਾਲਜਾਂ ਦੀਆਂ ਵਾਲੀਬਾਲ ਟੀਮਾਂ ਨੇ ਹਿੱਸਾ ਲਿਆ ਸੀ ਅਤੇ ਕਾਲਜ ਦੀ ਟੀਮ ਨੇ ਕਾਂਸੀ ਦਾ ਤਮਗਾ ਹਾਸਿਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।
ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਟਾਫ ਨੇ ਵੀ ਟੀਮ ਦੇ ਕੋਚ ਪ੍ਰੋ ਇਕਬਾਲ ਸਿੰਘ, ਟੀਮ ਮੈਨੇਜਰ ਡਾ ਜਤਿੰਦਰ ਕੁਮਾਰ ਅਤੇ ਖਿਡਾਰੀ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।
