ਖ਼ਾਲਸਾ ਕਾਲਜ ਦੇ ਐੱਮਕਾਮ ਪਹਿਲੇ ਤੇ ਤੀਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਸ਼ੰਕਰ:- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਪੋਸਟ-ਗ੍ਰੈਜੂਏਟ ਕੋਰਸ ਐੱਮ.ਕਾਮ. ਦੇ ਪਹਿਲੇ ਅਤੇ ਤੀਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ. ਕਾਮ ਦੇ ਪਹਿਲੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਹਰਜਸਲੀਨ ਕੌਰ ਅਤੇ ਰਜਿੰਦਰ ਕੌਰ ਨੇ 79.71 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਅੰਜੂ ਨੇ 78.85 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਮਾਨਸੀ ਨੇ 78.57 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ।
 ਇਸੇ ਤਰ੍ਹਾਂ ਐੱਮ.ਕਾਮ. ਤੀਜੇ ਸਮੈਸਟਰ ਦੇ ਨਤੀਜੇ ਵਿਚ ਲਵਪ੍ਰੀਤ ਨੇ 83.95 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਪਹਿਲਾ ਸਥਾਨ, ਦੀਆ ਚੌਧਰੀ ਨੇ 83.38 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਡਿੰਪਲ ਨੇ 77.42 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। 
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।