ਖੇਡਾਂ ਵਤਨ ਪੰਜਾਬ ਦੀਆ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ
ਫਿਰੋਜ਼ੁਪਰ 25 ਅਗਸਤ:- ਖੇਡਾ ਵਤਨ ਪੰਜਾਬ ਦੀਆਂ-2026 ਦੀ ਸ਼ੁਰੂਆਤ ਜ਼ਿਲ੍ਹੇ ਵਿੱਚ 7 ਸਤੰਬਰ ਤੋਂ ਹੋਵੇਗੀ, ਜਿਸ ਤਹਿਤ 7 ਸਤੰਬਰ ਤੋਂ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਸ਼ੁਰੂ ਕਰਵਾਈਆਂ ਜਾਣਗੀਆਂ ਅਤੇ 21 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਹੋਣਗੀਆਂ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੌਰਾਨ ਦਿੱਤੀ|
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲੇ ਵਿਚ 7 ਤੋਂ 9 ਸਤੰਬਰ ਤੱਕ ਬਲਾਕ ਫਿਰੋਜ਼ਪੁਰ ਅਤੇ ਬਲਾਕ ਮਮਦੋਟ ਦੀਆਂ ਖੇਡਾਂ ਹੋਣਗੀਆਂ, 10 ਤੋਂ 12 ਸਤੰਬਰ ਬਲਾਕ ਗੁਰੂਹਰਸਾਏ ਅਤੇ ਬਲਾਕ ਜੀਰਾ ਦੀਆਂ ਖੇਡਾਂ ਹੋਣਗੀਆਂ 14 ਤੋਂ 16 ਸਤੰਬਰ ਬਲਾਕ ਘਲ ਖੁਰਦ ਅਤੇ ਬਲਾਕ ਮੱਖੂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਇਸ ਤੋਂ ਬਾਅਦ 21 ਸਤੰਬਰ ਤੋਂ 26 ਸਤੰਬਰ 2026 ਤੱਕ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ।
ਉਹਨਾਂ ਵੀ ਦੱਸਿਆ ਕਿ ਖੇਡਾ ਵਤਨ ਪੰਜਾਬ ਦੀਆਂ ਨਾਲ ਸੰਬੰਧਿਤ ਟਾਰਚ ਜ਼ਿਲ੍ਹਾ ਤਰਨਤਾਰਨ ਤੋਂ ਜ਼ਿਲਾ ਫਿਰੋਜ਼ਪੁਰ ਵਿਖੇ 30 ਅਗਸਤ ਨੂੰ ਪਹੁੰਚੇਗੀ ਅਤੇ ਇਥੇ ਪਹੁੰਚਣ ਤੇ ਟਾਰਚ ਨੂੰ ਰਿਸੀਵ ਕਰਦੇ ਹੋਏ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ 31 ਅਗਸਤ ਨੂੰ ਇਸ ਟੋਰਚ ਨੂੰ ਫਾਜ਼ਿਲਕਾ ਜ਼ਿਲੇ ਲਈ ਰਵਾਨਾ ਕੀਤਾ ਜਾਵੇਗਾ |
ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ ਆਪਣੇ ਵਿਭਾਗਾਂ ਨਾਲ ਸਬੰਧਿਤ ਕੰਮ ਜਿਵੇਂ ਕਿ ਖੇਡ ਮੈਦਾਨਾਂ ਦੀ ਸਾਫ ਸਫਾਈ, ਪਾਣੀ, ਮੈਡੀਕਲ ਟੀਮਾਂ, ਸੁਰੱਖਿਆ ਆਦਿ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਿਦਾਇਤ ਵੀ ਕੀਤੀ| ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਵੱਧ ਚੜ ਕੇ ਇਨਾ ਖੇਡਾਂ ਵਿੱਚ ਭਾਗ ਲੈਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕੀ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫਤਰ ਜ਼ਿਲਾ ਖੇਡ ਅਫਸਰ ਫਿਰੋਜ਼ਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ| ਇਸ ਮੌਕੇ ਜਿਲ੍ਹਾ ਖੇਡ ਅਫਸਰ ਸ. ਗੁਰਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
