ਕਿਰਤੀ ਕਿਸਾਨ ਯੂਨੀਅਨ ਦਾ ਜਥਾ ਚੰਡੀਗੜ੍ਹ ਧਰਨੇ ਲਈ ਜਥਾ ਰਵਾਨਾ
ਗੜ੍ਹਸ਼ੰਕਰ:- ਸਜ਼ੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਸਤ ਰੋਜ਼ਾ ਧਰਨੇ ਵਿੱਚ ਸਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਦਾ ਇੱਕ ਜਥਾ ਅੱਡਾ ਸਮੁੰਦੜੇ ਤੋਂ ਰਵਾਨਾ ਹੋਇਆ ਇਸ ਸਮੇ ਕਿਸਾਨਾ ਵਲੋ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਸਕਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਲਾਰੇ ਲਪੇ ਦੀ ਨੀਤੀ ਅਪਣਾ ਰਹੀ ਹੈ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਸਦਕਾ ਖੇਤੀਬਾੜੀ ਘਾਟੇ ਦਾ ਕਿਤਾ ਬਣਦੀ ਜਾ ਰਹੀ ਹੈ ਭਾਰਤ ਅਮਰੀਕਾ ਵਪਾਰ ਸਮਝੌਤੇ ਨਾਲ ਭਾਰਤੀ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ।
ਸਾਰੀਆ ਫਸਲਾਂ ਤੇ MSP ਦੀ ਮੰਗ ਸਮੇਤ ਪੰਦਰਾਂ ਮੰਗਾਂ ਲਈ ਏ ਧਰਨਾ ਲਾਇਆ ਜਾ ਰਿਹਾ ਹੈ ਉਹਨਾਂ ਸਮੂਹ ਕਿਸਾਨਾ ਅਤੇ ਇਨਸਾਫ ਪਸੰਦ ਲੋਕਾਂ ਨੂੰ ਇਸ ਧਰਨੇ ਵਿੱਚ ਸਾਮਲ ਹੋਣ ਦੀ ਅਪੀਲ ਕੀਤੀ।
ਇਸ ਜਥੇ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਭਿੰਡਰ ਸਕੱਤਰ ਕੁਲਵਿੰਦਰ ਸਿੰਘ ਚਾਹਲ ਸਤਨਾਮ ਸਿੰਘ ਮੁਖਲਿਆਣਾ ਸੁਖਵਿੰਦਰ ਸਿੰਘ ਸੰਤੋਖ ਸਿੰਘ ਅਲੀਪੁਰ ਦਰਸਨ ਸਿੰਘ ਆਦਿ ਕਿਸਾਨ ਹਾਜਰ ਸਨ
