ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਮਧਰੇਪਣ ਦੇ ਰੋਗ ਸੰਬੰਧੀ ਕਿਸਾਨ ਵਿਗਿਆਨੀ ਗੋਸ਼ਟੀ ਦੇ ਨਾਲ ਬੀਜ ਮੇਲੇ ਦਾ ਆਯੋਜਨ

ਨਵਾਂਸ਼ਹਿਰ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ- ਅਟਾਰੀ, ਜੋਨ-1, ਲੁਧਿਆਣਾ ਦੀ ਅਗਵਾਈ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੇਆ, ਸ਼ਹੀਦ ਭਗਤ ਸਿੰਘ ਨਗਰ ਨੇ 14 ਮਈ, 2026 ਨੂੰ ਪਿੰਡ ਜੁਲਾਹ ਮਾਜਰਾ ਵਿਖੇ ਨਿਰਦੇਸ਼ਕ ਪਸਾਰ ਸਿਖਲਾਈ ਨੀਤੀ ਅਨੁਸਾਰ ਦੂਰ-ਦੁਰਾਡੇ ਪਿੰਡ ਤੱਕ ਪਹੁੰਚਣ ਲਈ ਪਿੰਡ ਵਿੱਚ 'ਲੋਨੇ ਦੇ ਮਧਰੇਪਣ ਦੇ ਰੋਗ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਕਿਸਾਨ-ਵਿਗਿਆਨੀ ਗੋਸ਼ਟੀ ਦੇ ਨਾਲ-ਨਾਲ ਪੀਏਯੂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜ ਮੇਲੇ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ 72 ਕਿਸਾਨਾਂ ਅਤੇ ਕਿਸਾਨ ਬੀਬੀਆਂ ਦੀ ਭਾਗੀਦਾਰੀ ਦੇਖੀ ਗਈ। 
ਉਨ੍ਹਾਂ ਨੇ ਵੱਧ ਪੈਦਾਵਾਰ ਨੂੰ ਬਰਕਰਾਰ ਰੱਖਣ ਲਈ ਜੈਵਿਕ ਖਾਦਾਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਦੇ ਹੋਏ ਸਰਵਪੱਖੀ ਖਾਦ ਪ੍ਰਬੰਧਨ ਦੁਆਰਾ ਸੰਤੁਲਿਤ ਖਾਦ ਦੀ ਵਰਤੋਂ 'ਤੇ ਜ਼ੋਰ ਦਿੱਤਾ। ਡਾ. ਅਮਰਜੀਤ ਸਿੰਘ, ਪ੍ਰਿੰਸੀਪਲ ਪਲਾਂਟ ਪੈਥੋਲੋਜਿਸਟ, ਨੇ ਝੋਨੇ ਦੇ ਮਧਰੇਪਣ ਦੇ ਰੋਗ ਦੀ ਪਛਾਣ ਅਤੇ ਇਸਦੇ ਫੈਲਾਅ 'ਤੇ ਜਾਣਕਾਰੀ ਸਾਂਝੀ ਕੀਤੀ, ਪਨੀਰੀ ਅਤੇ ਟ੍ਰਾਂਸਪਲਾਂਟ ਕੀਤੇ ਖੇਤਾਂ ਵਿੱਚ ਇਸਦੇ ਵੈਕਟਰ, ਚਿੱਟੀ ਪਿੱਠ ਵਾਲੇ ਟਿੱਡੇ ਦੇ ਨਿਯੰਤਰਣ 'ਤੇ ਜ਼ੋਰ ਦਿੱਤਾ ਤਾਂ ਜੋ ਬਿਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ। 
ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਗਰਮੀਆਂ ਦੇ ਮੌਸਮ ਦੌਰਾਨ ਡੇਅਰੀ ਪਸ਼ੂਆਂ ਦੀ ਦੇਖਭਾਲ 'ਤੇ ਜ਼ੋਰ ਦਿੱਤਾ। ਡਾ. ਅਮਿਤ ਕੌਲ, ਪਸਾਰ ਵਿਗਿਆਨੀ (ਫਸਲ ਵਿਗਿਆਨ) ਨੇ ਸਾਉਣੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 
ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਬਿਹਤਰ ਕਾਸ਼ਤ ਤਕਨੀਕਾਂ ਅਤੇ ਪੀ.ਏ.ਯੂ ਦੁਆਰਾ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਕਿ ਪੀ ਆਰ 121, ਪੀ ਆਰ 126, ਪੀ ਆਰ 128, ਪੀ ਆਰ 133 ਅਤੇ ਹੋਰ ਸਾਉਣੀ ਦੀਆਂ ਫਸਲਾਂ ਬਾਰੇ ਜਾਣੂ ਕਰਵਾਇਆ। 
ਪਿੰਡ ਦੇ ਸਰਪੰਚ ਸ੍ਰੀ ਦਵਿੰਦਰ ਸਿੰਘ ਅਤੇ ਚਾਰ ਅਗਾਂਹਵਧੂ ਕਿਸਾਨ ਜਿਨ੍ਹਾਂ ਨੂੰ "ਚੈਂਪੀਅਨਜ਼ ਆਫ਼ ਗ੍ਰੀਨਰ ਪੰਜਾਬ' ਵਜੋਂ ਸਨਮਾਨਿਤ ਕੀਤਾ ਗਿਆ ਸੀ, ਉਹ ਵੀ ਇਸ ਸਮਾਗਮ ਵਿੱਚ ਮੌਜੂਦ ਸਨ।