ਏਡੀਸੀ ਵੱਲੋਂ ਨਹਿਮਤ ਇੰਮੀਗ੍ਰੇਸ਼ਨ ਲੈਂਗੂਏਜ਼ ਟੈਸਟ ਸਰਵਿਸਿਜ ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਫਰਵਰੀ, 2026:- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਨਹਿਮਤ ਇੰਮੀਗ੍ਰੇਸ਼ਨ ਲੈਂਗੂਏਜ਼ ਟੈਸਟ ਸਰਵਿਸਿਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਨਹਿਮਤ ਇੰਮੀਗ੍ਰੇਸ਼ਨ ਲੈਂਗੂਏਜ਼ ਟੈਸਟ ਸਰਵਿਸਿਜ ਫਰਮ soho ਨੰ:218 ਦੂਜੀ ਮੰਜ਼ਿਲ, ਬਲਾਕ-3 ਆਕਸਫੋਡ ਸਟਰੀਟ, ਲੋਹਗੜ੍ਹ ਜ਼ੀਰਕਪੁਰ, ਸਬ ਤਹਿਸੀਲ ਜ਼ੀਰਕਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਅਭੀਨਵ ਸ਼ਰਮਾ ਪੁੱਤਰ ਸ੍ਰੀ ਰਵਿੰਦਰ ਕੁਮਾਰ ਸ਼ਰਮਾ ਮਕਾਨ : 114, ਆਸ਼ੀਆਨਾ ਕਲੋਨੀ, ਵਾਰਡ ਨੰ: 06, ਡੇਰਾਬਸੀ ਤਹਿਸੀਲ ਡੇਰਾਬਸੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 736/ਆਈ.ਸੀ. ਮਿਤੀ 27.11.2024 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 26.11.2029 ਤੱਕ ਵੈਲਿਡ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਰਿਨਿਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਨਹਿਮਤ ਇੰਮੀਗ੍ਰੇਸ਼ਨ ਲੈਂਗੂਏਜ਼ ਟੈਸਟ ਸਰਵਿਸਿਜ ਫਰਮ ਨੂੰ ਜਾਰੀ ਲਾਇਸੰਸ ਨੰਬਰ 736/ਆਈ.ਸੀ. ਮਿਤੀ 27.11.2024 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ ਡਾਇਰੈਕਟਰਜ/ ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
