ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ 17 ਸਤੰਬਰ ਨੂੰ
ਪਟਿਆਲਾ, 15 ਸਤੰਬਰ:- ਸ੍ਰਿਸ਼ਟੀ ਦੇ ਸਿਰਜਣਹਾਰ, ਦੀਨ-ਦੁਨੀਆ ਦੇ ਮਾਲਿਕ ਅਤੇ ਕਿਰਤ ਦੇ ਦੇਵਤਾ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ 17 ਸਤੰਬਰ ਦਿਨ ਵੀਰਵਾਰ ਨੂੰ ਹਰ ਸਾਲ ਦੀ ਤਰ੍ਹਾਂ ਭਗਵਾਨ ਵਿਸ਼ਵਕਰਮਾ ਮੰਦਰ ਲਹੌਰੀ ਗੇਟ ਵਿਖੇ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਦੇ ਨਾਲ ਹਰ ਵਰਗ ਵੱਲੋਂ ਮਿਲ ਕੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਸੇਵਾਦਾਰ ਅਮਰਜੀਤ ਸਿੰਘ ਰਾਮਗੜੀਆ ਅਤੇ ਸਮੁੱਚੀ ਟੀਮ ਨੇ ਸਾਂਝੇ ਤੌਰ ’ਤੇ ਦਿੱਤੀ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਰਦਾਰ ਅਮਰਜੀਤ ਸਿੰਘ ਰਾਮਗੜੀਆ ਨੇ ਬੜੇ ਅਦਬ ਤੇ ਸਤਿਕਾਰ ਸਹਿਤ ਸੰਗਤਾਂ ਦੇ ਚਰਨਾਂ ਵਿੱਚ ਸਨਿਮਰ ਬੇਨਤੀ ਕੀਤੀ ਕਿ ਸਮੇਂ ਸਿਰ ਪਹੁੰਚ ਕੇ ਭਗਵਾਨ ਵਿਸ਼ਵਕਰਮਾ ਜੀ ਦਾ ਗੁਣਗਾਨ ਸੁਣੋ ਅਤੇ ਆਸ਼ੀਰਵਾਦ ਪ੍ਰਾਪਤ ਕਰੋ।
ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ’ਚ ਅਰਦਾਸ ਕਰੋ ਕਿ ਤੁਹਾਡੇ ਕਾਰੋਬਾਰਾਂ ਵਿੱਚ ਚੜ੍ਹਦੀ ਕਲਾ ਅਤੇ ਲੋਕ ਸੁਹੇਲੇ ਹੋਣ। ਆਏ ਹੋਏ ਸਾਰੇ ਧਾਰਮਿਕ ਅਤੇ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਜਾਵੇਗਾ।
