ਖ਼ਾਲਸਾ ਕਾਲਜ ਵਿਖੇ ਮਾਘੀ ਦਾ ਦਿਹਾੜਾ ਮਨਾਇਆ ਗਿਆ

ਗੜ੍ਹਸ਼ੰਕਰ:- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਮਾਘੀ ਅਤੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਕਾਲਜ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਮਾਗਮ ਮਾਘ ਮਹੀਨੇ ਦੀ ਆਰੰਭਤਾ ਮੌਕੇ ਬਾਰਹ ਮਾਹ ਦਾ ਜਾਪ ਕੀਤਾ ਗਿਆ। ਇਸ ਮੌਕੇ ਪ੍ਰੋ ਰਮਨਪ੍ਰੀਤ ਸਿੰਘ ਅਤੇ ਵਿਦਿਆਰਥੀ ਮਨਪ੍ਰੀਤ ਸਿੰਘ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
 ਕਾਲਜ ਪਿ੍ਰੰਸੀਪਲ ਡਾ ਅਮਨਦੀਪ ਹੀਰਾ ਨੇ ਸੰਬੋਧਨ ਕਰਦਿਆਂ ਖਿਦਰਾਣੇ ਦੀ ਜੰਗ ਦੌਰਾਨ ਮੁਗਲਾਂ ਦੇ ਜ਼ੁਲਮ ਵਿਰੁੱਧ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਵਾਲੇ 40 ਮੁਕਤਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਸਮਾਗਮ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।