ਮਹਿਲਾ ਕਾਂਗਰਸ ਪੰਜਾਬ ਦਾ ਜਥਾ ਮਹਿੰਗਾਈ ਖ਼ਿਲਾਫ਼ ਧਰਨੇ ਲਈ ਰਵਾਨਾ
ਮੋਹਾਲੀ, 26 ਅਗਸਤ 2026:- ਅੱਜ ਮਹਿਲਾ ਕਾਂਗਰਸ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਮਹਿਲਾ ਕਾਂਗਰਸ ਪੰਜਾਬ ਦਾ ਇੱਕ ਵੱਡਾ ਜਥਾ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਹ ਧਰਨਾ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ, ਖ਼ਾਸ ਕਰਕੇ ਘਰੇਲੂ ਔਰਤਾਂ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਬਲਜੀਤ ਕੌਰ ਨੇ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ, ਰਸੋਈ ਗੈਸ, ਖਾਣ-ਪੀਣ ਦੀਆਂ ਚੀਜ਼ਾਂ ਅਤੇ ਹੋਰ ਜ਼ਰੂਰੀ ਸਮਾਨ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਮ ਪਰਿਵਾਰ ਬਹੁਤ ਪ੍ਰੇਸ਼ਾਨ ਹਨ।
ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਪੰਜਾਬ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਮਹਿੰਗਾਈ ਅਤੇ ਜਨ-ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਰੋਸ ਪ੍ਰਦਰਸ਼ਨ ਭਾਜਪਾ ਸਰਕਾਰ ਨੂੰ ਜਗਾਉਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿਵਾਉਣ ਲਈ ਕੀਤਾ ਜਾ ਰਿਹਾ ਹੈ।
