ਯੂਥ ਕਲੱਬ ਪਿੰਡ ਪੋਸੀ ਦੇ ਪ੍ਰਧਾਨ ਡਿੰਪੀ ਦੀ ਅਗਵਾਈ ਵਿੱਚ ਮੀਟਿੰਗ
ਗੜ੍ਹਸ਼ੰਕਰ:- ਹਲਕਾ ਗੜ੍ਹਸ਼ੰਕਰ ਤੋਂ ਯੂਥ ਕਲੱਬ ਦੇ ਪ੍ਰਧਾਨ ਪ੍ਰਿੰਸ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਪੋਸੀ ਵਿੱਚ ਯੂਥ ਕਲੱਬ ਪੋਸੀ ਤੋਂ ਪ੍ਰਧਾਨ ਡਿੰਪੀ ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਜੈ ਕ੍ਰਿਸ਼ਨ ਸਿੰਘ ਰੋੜੀ ਵਲੋਂ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਲਈ ਜਿਮ ਖੇਡਾਂ ਦਾ ਸਮਾਨ ਅਤੇ ਨਵੀਆਂ ਗਰਾਉਂਡਾਂ ਬਣਾਉਣ ਵਾਲੇ ਚਰਚਾ ਕੀਤੀ ਗਈ।
ਇਹਨਾਂ ਕੰਮਾਂ ਵਿੱਚ ਯੂਥ ਕਲੱਬ ਦੇ ਪ੍ਰਧਾਨ ਅਤੇ ਯੂਥ ਕਲੱਬ ਦੇ ਮੈਂਬਰਾਂ ਦੀ ਅਹਿਮ ਭੂਮਿਕਾ ਬਾਰੇ ਨੌਜਵਾਨਾਂ ਨੂੰ ਦੱਸਿਆ ਗਿਆ। ਕਲੱਬ ਦੇ ਪ੍ਰਧਾਨ ਡਿੰਪੀ ਨੇ ਨੌਜਵਾਨਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨੌਜਵਾਨਾ ਨੂੰ ਨਸ਼ਿਆ ਤੋ ਦੂਰ ਰਹਿਣਾ ਚਾਹੀਦਾ ਹੈ।
