ਵਿਧਾਇਕ ਜਿੰਪਾ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਦੇ 165 ਕਰੋੜ ਰੁਪਏ ਦੇ ਸਵੀਕ੍ਰਿਤੀ ਪੱਤਰ ਸੌਂਪੋ
ਹੁਸ਼ਿਆਪਰੁਰ:- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਘਰਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ 104 ਪ੍ਰਭਾਵਿਤ ਪਰਿਵਾਰਾਂ ਨੂੰ 1.56 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਹ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਰਾਹਤ ਸਹਾਇਤਾ ਲਈ ਪ੍ਰਵਾਨਗੀ ਪੱਤਰ ਸਿੱਧੇ ਲਾਭਪਾਤਰੀਆਂ ਨੂੰ ਸੌਂਪੇ ਗਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਕਟ ਦੇ ਸਮੇਂ, ਜਨਤਕ ਸੇਵਾ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਤਰਜ਼ੀਹ ਹੁੰਦੀ ਹੈ। ਵਿਧਾਇਕ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਮਾਲ ਵਿਭਾਗ ਨੇ ਹੜ੍ਹਾਂ ਦੌਰਾਨ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਅੰਸ਼ਕ ਜਾਂ ਪੂਰੀ ਤਰ੍ਹਾਂ ਨੁਕਸਾਨ ਪਹੁੰਚਿਆ ਸੀ, ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਗਿਰਦਾਵਰੀ ਅਤੇ ਨੁਕਸਾਨ ਮੁਲਾਂਕਣ ਰਿਪੋਰਟਾਂ ਤਿਆਰ ਕੀਤੀਆਂ ਅਤੇ ਪ੍ਰਵਾਨਗੀ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਰਾਹਤ ਸਹਾਇਤਾ ਵੰਡ ਅਤੇ ਮੁੜ ਵਸੇਬੇ ਦੇ ਕੰਮ ਪਾਰਦਰਸ਼ੀ ਅਤੇ ਤੇਜ਼ੀ ਨਾਲ ਲਾਗੂ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਰਾਹਤ ਰਾਸ਼ੀ ਸਿੱਧੇ ਪ੍ਰਭਾਵਿਤ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ, ਤਾਂ ਜੋ ਕੋਈ ਦੇਰੀ ਜਾਂ ਵਿਚੋਲਿਆਂ ਦੀ ਭੂਮਿਕਾ ਨਾ ਹੋਵੇ।
ਬ੍ਰਮ ਸ਼ੰਕਰ ਜਿੰਪਾ ਨੇ ਰਾਹਤ ਲਾਭਪਾਤਰੀਆਂ ਦੇ ਸਬਰ ਅਤੇ ਵਿਸ਼ਵਾਸ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਿਸੇ ਵੀ ਆਫ਼ਤ ਦੌਰਾਨ, ਲੋਕਾਂ ਦਾ ਵਿਸ਼ਵਾਸ ਸਾਡੀ ਊਰਜਾ ਹੁੰਦਾ ਹੈ ਅਤੇ ਇਕੱਠੇ ਮਿਲ ਕੇ ਅਸੀਂ ਇਸ ਖੇਤਰ ਨੂੰ ਪਹਿਲਾਂ ਨਾਲੋਂ ਵੀ ਮਜ਼ਬੂਤ ਬਣਾਵਾਂਗੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਪ੍ਰੀਤਪਾਲ, ਮੰਗੀ ਲਾਲ, ਅਮਰਜੋਤ ਸੈਣੀ ਹਲਕਾ ਸੰਗਠਨ ਇੰਚਾਰਜ, ਕੁਲਜੀਤ ਸਿੰਘ, ਅਮਰਜੀਤ ਬਾਜਵਾ, ਸਰਬਜੀਤ ਕੌਰ ਸਰਪੰਚ ਨੰਗਲ ਸ਼ਹੀਦਾਂ ਆਦਿ ਹਾਜ਼ਰ ਸਨ।
