ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਐਮਐਸਐਮਈਜ਼ ਲਈ ਦੂਜਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ

ਮੋਹਾਲੀ, 24 ਜੁਲਾਈ 2026:- ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ (ਐੱਮ.ਆਈ.ਏ.) ਵੱਲੋਂ ਐਮਐਸਐਮਈ ਇਕਾਈਆਂ ਨੂੰ ਹੋਰ ਸਮਰੱਥ ਬਣਾਉਣ ਦੇ ਉਦੇਸ਼ ਨਾਲ ਦੂਜਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਮੀਆ ਭਵਨ, ਮੋਹਾਲੀ ਵਿਖੇ ਸਫਲਤਾਪੂਰਵਕ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਉਦਯੋਗਪਤੀਆਂ ਅਤੇ ਐਮਐਸਐਮਈ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਇਸ ਮੌਕੇ ਐੱਮ.ਆਈ.ਏ. ਦੇ ਜਨਰਲ ਸਕੱਤਰ ਰਾਕੇਸ਼ ਵਿਗ ਨੇ ਕਿਹਾ ਕਿ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੁਪਤਾ ਦੀ ਗਤੀਸ਼ੀਲ ਅਗਵਾਈ ਹੇਠ ਐਮਐਸਐਮਈ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਗਿਆਨਵਰਧਕ ਅਤੇ ਸਮਰੱਥਾ ਵਿਕਾਸ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।
ਵਰਕਸ਼ਾਪ ਦੌਰਾਨ ਗਵਰਨਮੈਂਟ ਈ-ਮਾਰਕੀਟਪਲੇਸ (GeM) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਨਾਲ ਹੀ ਭਾਗੀਦਾਰਾਂ ਲਈ ਮੌਕੇ 'ਤੇ ਹੀ ਲਾਈਵ GeM ਰਜਿਸਟ੍ਰੇਸ਼ਨ ਦੀ ਸਹੂਲਤ ਵੀ ਉਪਲਬਧ ਕਰਵਾਈ ਗਈ। ਪ੍ਰਸ਼ਨ-ਉੱਤਰ ਸੈਸ਼ਨ ਦੌਰਾਨ ਉਦਯੋਗਪਤੀਆਂ ਨੇ ਉਤਸ਼ਾਹ ਨਾਲ ਆਪਣੇ ਸਵਾਲ ਪੁੱਛੇ ਅਤੇ ਮਾਹਿਰਾਂ ਤੋਂ ਉਨ੍ਹਾਂ ਦੇ ਵਿਸਥਾਰਪੂਰਵਕ ਜਵਾਬ ਪ੍ਰਾਪਤ ਕੀਤੇ।
ਸ਼ੁਭਾਂਗੀ ਕੁਮਾਰ ਨੇ ਨੈਸ਼ਨਲ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ (ਐਨਐਸਆਈਸੀ) ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ, ਪੰਜਾਬ ਉਦਯੋਗ ਵਿਭਾਗ ਵਿੱਚ 35 ਸਾਲ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਐਸ. ਐਮ. ਗੋਇਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਐਮਐਸਐਮਈ ਯੋਜਨਾਵਾਂ, ਪ੍ਰੋਤਸਾਹਨ ਸਕੀਮਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਅੰਤ ਵਿੱਚ ਰਾਕੇਸ਼ ਵਿਗ ਨੇ ਡਾ. ਦੀਪਤੀ ਅਤੇ ਉਨ੍ਹਾਂ ਦੀ ਟੀਮ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਐਲਾਨ ਕੀਤਾ ਕਿ ਤੀਜਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ 21 ਅਗਸਤ 2026 ਨੂੰ ਮੀਆ ਭਵਨ, ਮੋਹਾਲੀ ਵਿਖੇ ਆਯੋਜਿਤ ਕੀਤਾ ਜਾਵੇਗਾ।