ਮੋਹਾਲੀ ਪੁਲਿਸ ਵੱਲੋਂ 45 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਕਤੂਬਰ: ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਰਾਜਨ ਪਰਮਿੰਦਰ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ (ਜਾਂਚ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਹਨਾਂ ਪਾਸੋਂ 45 ਗ੍ਰਾਮ ਹੈਰੋਇਨ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ।   
ਮਿਤੀ 30-10-2025 ਨੂੰ ਸੀ.ਆਈ.ਏ. ਸਟਾਫ ਦੇ ਐਸ.ਆਈ. ਗੁਰਪ੍ਰਤਾਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਪੈਟਰੋਲਿੰਗ ਕਰਦੇ ਹੋਏ ਮੋਹਾਲੀ ਸਾਈਡ ਤੋਂ ਖਰੜ ਸਾਈਡ ਨੂੰ ਆ ਰਹੇ ਸੀ। ਜਦੋਂ ਪੁਲਿਸ ਪਾਰਟੀ ਨੇੜੇ ਕਿਲਾ ਕੰਪਲੈਕਸ ਖਰੜ ਪੁੱਜੀ ਤਾਂ ਇੱਕ ਸਾਈਡ ਐਕਟਿਵਾ ਨੰਬਰੀ PB27-H-6234 ਰੰਗ ਚਿੱਟਾ ਕੋਲ਼ ਦੋ ਸ਼ੱਕੀ ਨੌਜਵਾਨ ਖੜੇ ਦਿਖਾਈ ਦਿੱਤੇ। 
ਜੋ ਪੁਲਿਸ ਨੂੰ ਦੇਖਕੇ ਐਕਟਿਵਾ ਛੱਡਕੇ ਭੱਜਣ ਲੱਗੇ, ਜਿਨਾਂ ਨੂੰ ਐਸ.ਆਈ. ਗੁਰਪ੍ਰਤਾਪ ਸਿੰਘ ਵੱਲੋਂ ਕਾਬੂ ਕੀਤਾ ਗਿਆ। ਜਿਨਾਂ ਪਾਸੋਂ 45 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸਦੇ ਅਧਾਰ ਤੇ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 392 ਮਿਤੀ 30-10-2025 ਅ/ਧ 21-61-85 NDPS Act ਥਾਣਾ ਸਿਟੀ ਖਰੜ੍ਹ ਦਰਜ ਰਜਿਸਟਰ ਕਰਕੇ, ਦੋਨੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।  

ਨਾਮ ਪਤਾ ਦੋਸ਼ੀਆਂ:-
1. ਦੋਸ਼ੀ ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਦਲਜੀਤ ਸਿੰਘ ਵਾਸੀ ਮਕਾਨ ਨੰ: 133 ਵਾਰਡ ਨੰ: 11 ਕੁਰਾਲ਼ੀ ਹਾਲ ਵਾਸੀ ਉੱਚੀ ਗਲ਼ੀ, ਕ੍ਰਿਸ਼ਚਨ ਸਕੂਲ ਦੀ ਬੈਕਸਾਈਡ ਖਰੜ, ਜਿਲਾ ਐਸ.ਏ.ਐਸ. ਨਗਰ ਜਿਸਦੀ ਉਮਰ ਕ੍ਰੀਬ 35 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਵਿਰੁੱਧ ਪਹਿਲਾਂ ਵੀ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ NDPS Act ਦਾ ਮੁਕੱਦਮਾ ਦਰਜ ਹੈ।

2. ਦੋਸ਼ੀ ਪਰਮਿੰਦਰ ਸਿੰਘ ਉਰਫ ਪੰਮਾ ਪੁੱਤਰ ਬਲਵੰਤ ਸਿੰਘ ਨੇੜੇ ਆਟਾ ਚੱਕੀ ਸ਼ਿਵਰਾਜ ਇੰਨਕਲੇਵ ਸੈਕਟਰ-127 ਖਰੜ, ਜਿਲਾ ਐਸ.ਏ.ਐਸ. ਨਗਰ ਜਿਸਦੀ ਉਮਰ ਕ੍ਰੀਬ 30 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਜਿਸ ਪਰ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ।
 ਦੋਸ਼ੀ 02 ਦਿਨਾਂ ਦੇ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਹੈਰੋਇਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਦੋਸ਼ੀ ਕਿਸ ਵਿਅਕਤੀ ਪਾਸੋਂ ਹੈਰੋਇਨ ਖਰੀਦ ਕਰਕੇ ਅੱਗੇ ਸਪਲਾਈ ਕਰਦੇ ਸਨ।