ਸੀਨੀਅਰ ਸਿਟੀਜਨਜ਼ ਦੀ ਮਾਸਿਕ ਮੀਟਿੰਗ 13 ਨੂੰ ਹੋਵੇਗੀ।

ਨਵਾਂਸ਼ਹਿਰ-  ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ 13 ਸਤੰਬਰ 2025 ਦਿਨ ਸ਼ਨੀਵਾਰ ਨੂੰ ਹੋਵੇਗੀ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਸ ਕੇ ਪੁਰੀ ਨੇ ਦੱਸਿਆ ਕਿ ਇਹ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਚ ਸਵੇਰੇ 11:00 ਵਜੇ ਤੋਂ 12:30 ਵਜੇ ਤੱਕ ਹੋਵੇਗੀ। 
ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਬੇਦੀ ਹਸਪਤਾਲ ਨਵਾਂਸ਼ਹਿਰ ਦੇ ਇਕ ਸੀਨੀਅਰ ਡਾਕਟਰ ਵਲੋਂ ਸੀਨੀਅਰ ਸਿਟੀਜਨਜ਼ ਨੂੰ ਸਿਹਤ ਸਬੰਧੀ ਹੋਣ ਵਾਲੀਆਂ ਮੁਸ਼ਕਲਾਂ ਤਕਲੀਫਾਂ ਅਤੇ ਉਨ੍ਹਾਂ ਦੇ ਨਿਵਾਰਨ ਬਾਰੇ ਗੱਲਬਾਤ ਕੀਤੀ ਜਾਵੇਗੀ। ਜਨਰਲ ਸਕੱਤਰ ਪੁਰੀ ਵਲੋਂ ਸਤਿਕਾਰਯੋਗ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ  ਮੀਟਿੰਗ ਵਿਚ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕੀਤੀ ਜਾਵੇ। 
ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜੇਡੀ ਵਰਮਾ, ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਅਤੇ ਕੈਸ਼ੀਅਰ ਅਸ਼ੋਕ ਸ਼ਰਮਾ ਆਦਿ ਵੀ ਮੌਜੂਦ ਸਨ।