ਸੀਨੀਅਰ ਸਿਟੀਜਨਜ਼ ਦੀ ਮਾਸਿਕ ਮੀਟਿੰਗ 14 ਨੂੰ ਹੋਏਗੀ

ਨਵਾਂਸ਼ਹਿਰ:- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ 14 ਮਾਰਚ 2026 ਦਿਨ ਸ਼ਨੀਵਾਰ ਨੂੰ ਹੋਵੇਗੀ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਸ ਕੇ ਪੁਰੀ ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 11:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਹੋਵੇਗੀ। 
ਮੀਟਿੰਗ ਦੌਰਾਨ ਸੀਨੀਅਰ ਸਿਟੀਜਨਜ਼ ਨੂੰ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਜਨਰਲ ਸਕੱਤਰ ਪੁਰੀ ਵਲੋਂ ਸਤਿਕਾਰਯੋਗ ਸਮੂਹ ਮੈਂਬਰਾਂ ਨੂੰ ਮੀਟਿੰਗ ਵਿਚ ਸਮੇਂ ਸਿਰ ਹਾਜ਼ਰ ਆਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸੋਸੀਏਸ਼ਨ ਦੇ ਚੇਅਰਮੈਨ ਡਾ. ਜੇਡੀ ਵਰਮਾ ਅਤੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਵੀ ਮੌਜੂਦ ਸਨ।