ਨਵਜੋਤ ਸਾਹਿਤ ਸੰਸਥਾ ਔੜ ਨੇ ਮਨਾਇਆ ਕੌਮਾਂਤਰੀ ਮਾਂ ਬੋਲੀ ਦਿਵਸ

ਨਵਾਂਸ਼ਹਿਰ:- ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਨਵਜੋਤ ਸਾਹਿਤ ਸੰਸਥਾ ਔੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਪੇਂਟਿੰਗ ਅਤੇ ਸਵਾਲ ਜਵਾਬ ਮੁਕਾਬਲੇ ਵਿੱਚ ਭਾਗ ਲਿਆ ਜੇਤੂ ਬੱਚਿਆਂ ਨੂੰ ਸੰਸਥਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ  ਸੰਸਥਾ ਦੇ ਪ੍ਰਧਾਨ ਦਵਿੰਦਰ ਸਕੋਪਰੀ ਨੇ ਬੋਲਦਿਆਂ ਕਿਹਾ ਕਿ ਪੰਜਾਬੀ ਮਾਂ ਬੋਲੀ ਸਾਡੀ ਆਪਣੀ ਮਾਂ ਬੋਲੀ ਹੈ ਜਿਸ ਦਾ ਸਾਰਿਆਂ ਨੂੰ ਸਤਿਕਾਰ ਕਰਨਾ ਚਾਹੀਦਾ ਹੈ। 
ਅਤੇ ਇਸ ਪ੍ਰਤੀ ਸਾਰਿਆਂ ਨੂੰ ਬੱਚਿਆਂ ਨੂੰ ਮਾਂ ਬੋਲੀ ਪ੍ਰਤੀ ਸੁਹਿਰਦ ਹੋਣ ਦੀ ਲੋੜ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਜਨਰਲ ਸਕੱਤਰ ਸੰਧੂ ਵਰਿਆਣਵੀ ਹੋਰਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬੀ ਮਾਂ ਬੋਲੀ ਪ੍ਰਤੀ ਸਰਕਾਰ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰੇ ਅਤੇ ਪੰਜਾਬ ਦੇ ਸਾਰੇ ਦਫਤਰਾਂ ਵਿੱਚ ਪੰਜਾਬੀ ਪੂਰੀ ਤਰ੍ਹਾਂ ਲਾਗੂ ਹੋਵੇ ਅਤੇ ਸਾਰੇ ਵਪਾਰਕ ਅਦਾਰਿਆਂ ਵਿੱਚ ਵੀ ਪੰਜਾਬੀ ਮਾਂ ਬੋਲੀ ਨੂੰ ਸਤਿਕਾਰ ਦੇਣ ਲਈ ਬੋਰਡਾਂ ਉੱਪਰ ਸਭ ਤੋਂ ਪਹਿਲਾਂ ਪੰਜਾਬੀ ਮਾਂ ਬੋਲੀ ਦੇ ਵਿੱਚ ਲਿਖਿਆ ਜਾਵੇ।
ਸਰਕਾਰ ਜਿਨ੍ਹਾਂ ਸਕੂਲਾਂ ਦੇ ਵਿੱਚ ਪੰਜਾਬੀ ਬੋਲਣ ਤੇ ਪਾਬੰਦੀ ਹੈ ਉਹਨਾਂ ਪ੍ਰਤੀ ਵੀ ਆਪਣੇ ਯਤਨਾਂ ਰਾਹੀਂ ਉਹਨਾਂ ਸਕੂਲਾਂ ਵਿਰੁੱਧ ਕਾਰਵਾਈ ਕਰੇ। ਇਸ ਮੌਕੇ ਡਾਕਟਰ ਕੇਵਲ ਰਾਮ ਨਵਾਂ ਸ਼ਹਿਰ ਨੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਨਵਜੋਤ ਸਾਹਿਤ ਸੰਸਥਾ ਦੇ ਯਤਨਾਂ ਪ੍ਰਤੀ ਵੀ ਚਾਨਣਾ ਪਾਇਆ ਇਸ ਮੌਕੇ ਪ੍ਰਿੰਸੀਪਲ ਅਲਕਾ ਰਾਣੀ ਮੈਡਮ ਅਮਰਜਿੰਦ ਸੱਤਪਾਲ ਸਾਹਲੋਂ, ਹਰੀ ਕ੍ਰਿਸ਼ਨ ਪਟਵਾਰੀ ਰਵਿੰਦਰ ਮੱਲ੍ਹਾ ਬੇਦੀਆਂ ,ਡਾਕਟਰ ਕੇਵਲ ਰਾਮ ਨਵਾਂ ਸ਼ਹਿਰ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਚਮਨ ਮੱਲਪੁਰੀ, ਵਰਿੰਦਰਜੀਤ ਸਿੰਘ ਅਤੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।