ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਆਫ਼ ਕਪੂਰਥਲਾ ਵੱਲੋਂ 10ਵਾਂ ਜ਼ਿਲ੍ਹਾ ਪੱਧਰੀ ਵੁਸ਼ੂ ਟ੍ਰੇਨਿੰਗ ਕੈਂਪ ਅਤੇ ਰੈਫਰੀ ਸੈਮੀਨਾਰ ਫਾਈਟਰ ਸਪੋਰਟਸ ਜ਼ੋਨ ਵਿਖੇ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਆਫ਼ ਕਪੂਰਥਲਾ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।

ਕੈਂਪ ਵਿੱਚ ਫਾਈਟਰ ਸਪੋਰਟਸ ਜ਼ੋਨ ਦੀ ਕੋਚ ਰਾਬੀਆ, ਐਮਾਨੁਅਲ ਸਪੋਰਟਸ ਅਕੈਡਮੀ ਦੀ ਕੋਚ ਨੀਲਮ, ਚੈਂਪੀਅਨ ਡਿਵੈਲਪਮੈਂਟ ਹੱਬ ਦੇ ਕੋਚ ਬਲਵਿੰਦਰ ਸਿੰਘ ਅਤੇ ਸੈਲਫ ਸਟਾਰ ਮਾਰਸ਼ਲ ਆਰਟਸ ਅਕੈਡਮੀ ਦੇ ਕੋਚ ਪ੍ਰਦੀਪ ਬਜਾਜ ਦੇ ਖਿਡਾਰੀਆਂ ਨੇ ਭਾਗ ਲਿਆ।

ਕੈਂਪ ਵਿੱਚ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਵਿਸ਼ੇਸ਼ ਤੌਰ ’ਤੇ ਐਨ.ਆਈ.ਐਸ. ਕੋਚ ਵਿਸ਼ਾਲ ਸਿੰਘ ਅਤੇ ਕੋਚ ਭਗਵਤ ਪਹੁੰਚੇ। ਕੈਂਪ ਵਿੱਚ ਪਹੁੰਚਣ ’ਤੇ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਆਫ਼ ਕਪੂਰਥਲਾ ਦੇ ਜਨਰਲ ਸਕੱਤਰ ਗੁਰਚਰਨ ਸਿੰਘ, ਯੁਵਾ ਖੇਡ ਭਲਾਈ ਬੋਰਡ ਦੇ ਚੇਅਰਮੈਨ ਰਾਜੀਵ ਵਾਲੀਆ ਅਤੇ ਟੀਮ ਦੇ ਸਾਰੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਕੈਂਪ ਵਿੱਚ ਖਿਡਾਰੀਆਂ ਨੇ ਵਿਸ਼ਾਲ ਸਿੰਘ ਤੋਂ ਵੁਸ਼ੂ ਦੀਆਂ ਨਵੀਆਂ ਤਕਨੀਕਾਂ ਦੀ ਸਿਖਲਾਈ ਲਈ ਅਤੇ ਵਧੀਆ ਪ੍ਰਦਰਸ਼ਨ ਕੀਤਾ।

ਕੈਂਪ ਵਿੱਚ ਯੁਵਾ ਖੇਡ ਭਲਾਈ ਬੋਰਡ ਦੇ ਚੇਅਰਮੈਨ ਰਾਜੀਵ ਵਾਲੀਆ, ਜਨਰਲ ਸਕੱਤਰ ਗੁਰਚਰਨ ਸਿੰਘ ਅਤੇ ਐਨ.ਆਈ.ਐਸ. ਕੋਚ ਵਿਸ਼ਾਲ ਸਿੰਘ ਨੇ ਖਿਡਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਰਾਜੀਵ ਵਾਲੀਆ ਨੇ ਖਿਡਾਰੀਆਂ ਨੂੰ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਰਿਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਖੇਡਾਂ ਨਾਲ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਅੱਜ ਦੇ ਸਮੇਂ ਵਿੱਚ ਸਾਰੇ ਸਕੂਲਾਂ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਪ੍ਰੋਗਰਾਮਾਂ ਨੂੰ ਵੀ ਪਹਿਲ ਦਿੱਤੀ ਜਾਂਦੀ ਹੈ।

ਇਸ ਮੌਕੇ ਸੰਤੋਖ ਸਿੰਘ, ਇੰਦਰਜੀਤ ਸਿੰਘ, ਸਮਰਜੀਤ ਸਿੰਘ, ਬਲਕਰਨ ਸਿੰਘ, ਦਿਲਬਾਜ਼ ਸਿੰਘ, ਆਕਾਸ਼ਦੀਪ ਸਿੰਘ, ਹਰਪ੍ਰੀਤ ਕੌਰ ਅਤੇ ਮੁਸਕਾਨ ਸ਼ਾਮਲ ਹੋਏ।