ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਕੋਟ ਫਤੂਹੀ ਸਥਿਤ ਦਰਗਾਹ ਸਖੀ ਸੁਲਤਾਨ ਲੱਖ ਦਾਤਾ ਪੀਰ ਸਾਈਂ ਜੋਗਿੰਦਰ ਸ਼ਾਹ ਕਾਦਰੀ ਵਿਖੇ ਸਾਲਾਨਾ ਜੋੜ ਮੇਲਾ 30 ਨਵੰਬਰ ਅਤੇ 1 ਦਸੰਬਰ ਨੂੰ ਦਰਗਾਹ ਦੇ ਮੁੱਖ ਸੇਵਾਦਾਰ ਸਾਈਂ ਅਵਿਨਾਸ਼ ਸ਼ਾਹ ਕਾਦਰੀ ਦੀ ਪ੍ਰਧਾਨਗੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਪ੍ਰੇਮ ਅਤੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਂ ਅਵਿਨਾਸ਼ ਸ਼ਾਹ ਕਾਦਰੀ ਨੇ ਦੱਸਿਆ ਕਿ ਇਸ ਜੋੜ ਮੇਲੇ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ 30 ਨਵੰਬਰ ਨੂੰ ਸ਼ਾਮ 4 ਵਜੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਸ਼ਾਮ 5 ਵਜੇ ਚਿਰਾਗ ਰੌਸ਼ਨ ਕੀਤੇ ਜਾਣਗੇ।
ਇਸੇ ਤਰ੍ਹਾਂ ਅਗਲੇ ਦਿਨ 1 ਦਸੰਬਰ ਨੂੰ ਸਵੇਰੇ 10 ਵਜੇ ਚਾਦਰ ਚੜ੍ਹਾਈ ਜਾਵੇਗੀ। ਇਸ ਤੋਂ ਬਾਅਦ ਪ੍ਰੋਗਰਾਮ ਦੌਰਾਨ ਪੰਜਾਬ ਦੇ ਪ੍ਰਮੁੱਖ ਕਲਾਕਾਰ ਅਤੇ ਕੱਵਾਲ ਆਪਣੀ-ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਵੱਖ-ਵੱਖ ਦਰਬਾਰਾਂ ਤੋਂ ਸੰਤ-ਮਹਾਪੁਰਖ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਸੰਗਤਾਂ ਨੂੰ ਆਸ਼ੀਰਵਾਦ ਦੇਣਗੇ। ਮੇਲੇ ਦੌਰਾਨ ਸੰਗਤਾਂ ਨੂੰ ਬਾਬਾ ਜੀ ਦਾ ਭੰਡਾਰਾ ਲਗਾਤਾਰ ਵਰਤਾਇਆ ਜਾਵੇਗਾ।
