ਮਾਹਿਲਪੁਰ, 15 ਅਕਤੂਬਰ (ਪੈਗਾਮ-ਏ-ਜਗਤ):- ਪੰਜਾਬ ਸਰਕਾਰ ਦੀ ਚੱਲ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਮਾਹਿਲਪੁਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੀ ਅਗਵਾਈ ਨਾਇਬ ਤਹਿਸੀਲਦਾਰ ਕੁਲਵੀਰ ਸਿੰਘ ਨੇ ਕੀਤੀ। ਇਸ ਦੌਰਾਨ ਬੀਡੀਪੀਓ ਕਲੋਨੀ ਸਮੇਤ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕਰਨਾ ਸੀ। ਰੈਲੀ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਨਸ਼ੇ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਦੀ ਜ਼ਿੰਮੇਵਾਰੀ ’ਤੇ ਜ਼ੋਰ ਦਿੱਤਾ।
ਇਸ ਮੌਕੇ ਅਧਿਕਾਰੀਆਂ ਨੇ ਸਥਾਨਕ ਲੋਕਾਂ ਨਾਲ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਸਰਕਾਰੀ ਯਤਨਾਂ ਨਾਲ ਹੀ ਨਹੀਂ, ਸਗੋਂ ਸਮਾਜਿਕ ਸਹਿਯੋਗ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਵੀ ਸਫਲ ਹੋ ਸਕਦੀ ਹੈ।
