ਪਟਿਆਲਾ (ਮਨਪ੍ਰੀਤ ਸਿੰਘ):- ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਫਿਲੌਰ ਵਿਖੇ ਪੰਜਾਬ ਸੰਭਾਲੋ ਮੁਹਿੰਮ ਤਹਿਤ ਇੱਕ ਵਿਸ਼ਾਲ ਪੰਜਾਬ ਪੱਧਰੀ ਮਹਾਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਸ਼ਮੂਲੀਅਤ ਕਰਨ ਲਈ ਪਟਿਆਲਾ ਹਲਕਾ ਦਿਹਾਤੀ ਤੋਂ ਹਲਕਾ ਇੰਚਾਰਜ ਜਰਨੈਲ ਸਿੰਘ (ਰਿਟਾਇਰਡ ਆਈ.ਟੀ.ਓ.) ਦੀ ਅਗਵਾਈ ਹੇਠ ਬਸਪਾ ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਕਾਫ਼ਲਾ ਰੈਲੀ ਵਿੱਚ ਸ਼ਾਮਲ ਹੋਇਆ। ਇਸ ਮੌਕੇ ਹਲਕਾ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ 26 ਨਵੰਬਰ ਦਾ ਦਿਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵੱਲੋਂ ਰਚੇ ਭਾਰਤੀ ਸੰਵਿਧਾਨ ਨੂੰ ਸਮਰਪਿਤ ਹੈ, ਜਿਸ ਵਿੱਚ ਹਰ ਨਾਗਰਿਕ ਨੂੰ ਬਰਾਬਰੀ, ਸਵੈਮਾਣ ਅਤੇ ਸਨਮਾਨ ਦੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਸਪਾ ਹਮੇਸ਼ਾ ਬਾਬਾ ਸਾਹਿਬ ਦੇ ਸੰਵਿਧਾਨ ਦੇ ਮੁੱਲਾਂ ਅਤੇ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਅਜਿਹਾ ਕੋਈ ਵਿਸ਼ੇਸ਼ ਦਿਨ ਆਉਂਦਾ ਹੈ ਤਾਂ ਬਸਪਾ ਵੱਲੋਂ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਰੈਲੀਆਂ ਅਤੇ ਸਮਾਗਮ ਕਰਵਾਏ ਜਾਂਦੇ ਹਨ। ਇਸ ਰੈਲੀ ਵਿੱਚ ਬਸਪਾ ਦੇ ਕੌਮੀ ਕਨਵੀਨਰ ਆਕਾਸ਼ ਆਨੰਦ, ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਪੰਜਾਬ ਜਨਰਲ ਸਕੱਤਰ ਜੋਗਾ ਸਿੰਘ ਪਨੋਦੀਆਂ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ ਸਮੇਤ ਹੋਰ ਆਗੂਆਂ ਨੇ ਮੁੱਖ ਤੌਰ 'ਤੇ ਸ਼ਮੂਲੀਅਤ ਕੀਤੀ। ਪਟਿਆਲਾ ਦਿਹਾਤੀ ਤੋਂ ਸ਼ਮੂਲੀਅਤ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਇੰਚਾਰਜ ਸੁਰਜੀਤ ਸਿੰਘ ਗੋਰੀਆ, ਕਰਨੈਲ ਸਿੰਘ ਝਿੱਲ, ਹਰਵਿੰਦਰ ਸਿੰਘ ਨਰਡੂ, ਡਾ. ਤੇਜਿੰਦਰ ਸਿੰਘ ਫੱਗਣਮਾਜਰਾ, ਰਣਧੀਰ ਸਿੰਘ ਕਾਲਵਾਂ, ਓਂਕਾਰ ਸਿੰਘ ਲੰਗ, ਸਰਬਜੀਤ ਸਿੰਘ ਲੰਗ, ਮੱਘਰ ਸਿੰਘ ਕਣਸੂਹਾਂ ਕਲਾਂ, ਕਰਨੈਲ ਸਿੰਘ, ਕਰਮ ਸਿੰਘ ਲੰਗ, ਮਾਸਟਰ ਰਤਨ ਲਾਲ, ਛੋਟੇ ਲਾਲ, ਅਮਰਜੀਤ ਸਿੰਘ, ਗੁਰਮੁੱਖ ਸਿੰਘ ਅਤੇ ਅਵਤਾਰ ਸਿੰਘ ਫੱਗਣ ਮਾਜਰਾ ਸਮੇਤ ਹੋਰ ਵਰਕਰ ਕਾਫ਼ਲੇ ਦੇ ਰੂਪ ਵਿੱਚ ਰੈਲੀ ਵਿੱਚ ਸ਼ਾਮਲ ਹੋਏ।
ਸੰਵਿਧਾਨ ਦਿਵਸ ਨੂੰ ਸਮਰਪਿਤ ਪੰਜਾਬ ਸੰਭਾਲੋ ਰੈਲੀ ਵਿੱਚ ਹਲਕਾ ਦਿਹਾਤੀ ਤੋਂ ਬਸਪਾ ਦੇ ਕਾਫ਼ਲੇ ਨੇ ਕੀਤੀ ਸ਼ਮੂਲੀਅਤ
