ਹੁਸ਼ਿਆਰਪੁਰ (ਦਲਜੀਤ ਅਜਨੋਹਾ) :- ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਮਾਹਿਲਪੁਰ ਨੇੜੇ, ਹੁਸ਼ਿਆਰਪੁਰ ਵੱਲੋਂ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਆਯੋਜਿਤ ਕੀਤੇ ਜਾਂਦੇ ਹਨ। ਇਸੇ ਲੜੀ ਅਧੀਨ “ਡੇਅਰੀ ਫਾਰਮਿੰਗ” ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ 1 ਤੋਂ 15 ਦਸੰਬਰ, 2026 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਬਾਰੇ ਡਾ. ਮਨਿੰਦਰ ਸਿੰਘ ਬੈਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਪਸ਼ੂਆਂ ਦੀਆਂ ਨਸਲਾਂ, ਮੌਸਮੀ ਸਾਂਭ-ਸੰਭਾਲ, ਖੁਰਾਕ ਤਿਆਰ ਕਰਨ, ਬਿਮਾਰੀਆਂ ਅਤੇ ਟੀਕਾਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਚਾਹਵਾਨ ਸਿਖਿਆਰਥੀ 1 ਦਸੰਬਰ, 2026 ਨੂੰ ਆਧਾਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਸਵੇਰੇ 10 ਵਜੇ ਕੇਂਦਰ ਵਿਖੇ ਪਹੁੰਚਣ।ਾਵੇਗੀ।
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ (ਹੁਸ਼ਿਆਰਪੁਰ) ਵਿਖੇ ਡੇਅਰੀ ਫਾਰਮਿੰਗ ਸਬੰਧੀ ਸਿਖਲਾਈ ਕੋਰਸ 1 ਦਸੰਬਰ ਤੋਂ ਸ਼ੁਰੂ
