ਸੰਤੋਖਗੜ੍ਹ/ਊਨਾ, 25 ਨਵੰਬਰ (ਪੈਗਾਮ-ਏ-ਜਗਤ):- ਇਲਾਕੇ ਦੀ ਸੰਸਥਾ ਦੇਵਭੂਮੀ ਫਾਊਂਡੇਸ਼ਨ ਵੱਲੋਂ ਅੱਜ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਸੰਤੋਖਗੜ੍ਹ ਵਿੱਚ ਲਗਭਗ 100 ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸਵੈਟਰ ਅਤੇ ਜੁੱਤੇ ਵੰਡੇ ਗਏ। ਸੰਸਥਾ ਦੇ ਸੰਚਾਲਕ ਪ੍ਰਿੰਸ ਠਾਕੁਰ ਨੇ ਦੱਸਿਆ ਕਿ ਸਕੂਲ ਵਿੱਚ ਕਾਫ਼ੀ ਅਜਿਹੇ ਬੱਚੇ ਸਨ, ਜਿਨ੍ਹਾਂ ਦੇ ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਹਨ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਬੱਚਿਆਂ ਦੀ ਚੋਣ ਕੀਤੀ ਗਈ ਅਤੇ 25 ਨਵੰਬਰ 2026 ਨੂੰ ਸਕੂਲ ਵਿੱਚ ਬੱਚਿਆਂ ਨੂੰ ਸਵੈਟਰ ਅਤੇ ਜੁੱਤੇ ਵੰਡੇ ਗਏ। ਇਸ ਦੇ ਨਾਲ ਹੀ ਦੇਵਭੂਮੀ ਫਾਊਂਡੇਸ਼ਨ ਦੇ ਪ੍ਰਧਾਨ ਨੇ ਬੱਚਿਆਂ ਨੂੰ ਕਰੀਅਰ ਦੇ ਮੌਕਿਆਂ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸੰਸਥਾ ਦੇ ਮੈਂਬਰ ਅਭਿਸ਼ੇਕ ਸ਼ਰਮਾ ਨੇ ਬੱਚਿਆਂ ਨੂੰ ਸਵੈ-ਰੱਖਿਆ ਬਾਰੇ ਜਾਣਕਾਰੀ ਦਿੱਤੀ।
ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਮਲਹੋਤਰਾ ਨੇ ਦੇਵਭੂਮੀ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸੰਸਥਾ ਨੂੰ ਸਨਮਾਨਿਤ ਕੀਤਾ।
ਦੇਵਭੂਮੀ ਫਾਊਂਡੇਸ਼ਨ ਦੇ ਪ੍ਰਧਾਨ ਪ੍ਰਿੰਸ ਠਾਕੁਰ ਨੇ ਦੱਸਿਆ ਕਿ ਇਹ ਸਾਰੀ ਸੇਵਾ ਦੇਵਭੂਮੀ ਦੇ ਕਈ ਮੈਂਬਰਾਂ ਵੱਲੋਂ ਇਕੱਠੀ ਕੀਤੀ ਗਈ ਆਰਥਿਕ ਸਹਾਇਤਾ ਨਾਲ ਸੰਭਵ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬੱਚਾ ਪੜ੍ਹਾਈ ਵਿੱਚ ਚੰਗਾ ਹੈ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਹੈ ਤਾਂ ਉਸ ਦੀ ਪੂਰੀ ਮਦਦ ਕੀਤੀ ਜਾਵੇਗੀ। ਇਸ ਪ੍ਰੋਗਰਾਮ ਦੌਰਾਨ ਦੇਵਭੂਮੀ ਫਾਊਂਡੇਸ਼ਨ ਦੀ ਟੀਮ ਵੱਲੋਂ ਪ੍ਰਧਾਨ ਪ੍ਰਿੰਸ ਠਾਕੁਰ ਅਤੇ ਟੀਮ ਦੇ ਮੈਂਬਰ ਅਭਿਸ਼ੇਕ ਸ਼ਰਮਾ, ਸਤਿਅਮ ਲਤ ਅਤੇ ਰਿਤਿਕ ਠਾਕੁਰ ਮੌਜੂਦ ਰਹੇ।
