ਮੁਹਾਲੀ (ਦਵਿੰਦਰ ਸਿੰਘ):- ਡਾ. ਅੰਬੇਡਕਰ ਵੈੱਲਫੇਅਰ ਮਿਸ਼ਨ, ਪੰਜਾਬ (ਰਜਿ.), ਸੈਕਟਰ-69, ਮੁਹਾਲੀ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਮਿਸ਼ਨ ਦੇ ਸਰਪ੍ਰਸਤ ਸਰਦਾਰ ਕੁਲਵੰਤ ਸਿੰਘ ਸੰਧੂ ਨੇ ਭਾਰਤੀ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਅਤੇ ਇਸ ਦੇ ਮੂਲ ਸਿਧਾਂਤਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਦੇ ਜਨਰਲ ਸਕੱਤਰ ਸੁਖਦੀਪ ਸਿੰਘ ਆਜ਼ਾਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ, ਜੋ ਨਾਗਰਿਕਾਂ ਨੂੰ ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦੇ ਸਿਧਾਂਤਾਂ ਨਾਲ ਜੋੜਦਾ ਹੈ।

ਇਸ ਮੌਕੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਪਿਆਰੇ ਲਾਲ, ਮੀਤ ਪ੍ਰਧਾਨ ਸਿਕੰਦਰ ਸਿੰਘ ਧਮੋਟ, ਕਾਨੂੰਨੀ ਸਲਾਹਕਾਰ ਜ਼ੈਲ ਚੰਦ ਮਾਹੇ, ਕੈਸ਼ੀਅਰ ਹਰੀ ਰਾਮ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।