ਹਰੋਲੀ/ਊਨਾ, 28 ਨਵੰਬਰ (ਰਾਜਵੀਰ ਚੋਪੜਾ):- ਗੜ੍ਹਸ਼ੰਕਰ ਦੇ ਡੀਐਸਪੀ ਸਰਦਾਰ ਰੁਪਿੰਦਰ ਸਿੰਘ ਜੀ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਮਨਾਏ ਜਾਣ ਵਾਲੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਘਰ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਬਾਬਾ ਕੇਵਲ ਸਿੰਘ ਜੀ ਅਤੇ ਬਾਬਾ ਸੁਖਦੇਵ ਸਿੰਘ ਜੀ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।