ਨਵਾਂਸ਼ਹਿਰ, 26 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸੀ-ਪਾਈਟ ਕੈਂਪ ਨਵਾਂਸ਼ਹਿਰ ਦੇ ਸਿਖਲਾਈ ਅਧਿਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਨਵਾਂਸ਼ਹਿਰ, ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਸਮਰਾਲਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਨੌਜਵਾਨਾਂ ਲਈ ਸਾਲ 2027 ਵਿੱਚ ਹੋਣ ਵਾਲੀ ਫੌਜ ਦੀ ਅਗਨੀਵੀਰ ਭਰਤੀ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਪਹਿਲਾ ਬੈਚ 1 ਦਸੰਬਰ 2026 ਤੋਂ ਪਹਿਲਾਂ ਸ਼ੁਰੂ ਹੋ ਰਿਹਾ ਹੈ। ਉਪਰੋਕਤ ਜ਼ਿਲ੍ਹਿਆਂ ਅਤੇ ਤਹਿਸੀਲਾਂ ਨਾਲ ਸਬੰਧਤ ਚਾਹਵਾਨ ਨੌਜਵਾਨ ਕਿਸੇ ਵੀ ਦਿਨ ਸਵੇਰੇ 9 ਵਜੇ ਤੋਂ ਬਾਅਦ ਲੋੜੀਂਦੇ ਦਸਤਾਵੇਜ਼ਾਂ ਦੀਆਂ ਅਸਲ ਕਾਪੀਆਂ ਅਤੇ ਫੋਟੋ ਕਾਪੀਆਂ ਲੈ ਕੇ ਕੈਂਪ ਵਿਖੇ ਹਾਜ਼ਰ ਹੋ ਸਕਦੇ ਹਨ।

ਸਿਖਲਾਈ ਅਧਿਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਕੈਂਪ ਵਿੱਚ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ।