ਅੰਬਾਲਾ, 26 ਨਵੰਬਰ (ਆਰ. ਸਿੰਘ):- ਡਾ. ਜੁਗਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਸਲਾਰਹੇੜੀ (ਅੰਬਾਲਾ ਕੈਂਟ) ਵਿੱਚ 77ਵਾਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਜੁਗਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਵਿਧਾਨ ਦਿਵਸ ਦੇ ਇਤਿਹਾਸਕ ਪਿਛੋਕੜ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਵਿਧਾਨ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ ਤਾਂ ਜੋ ਸਾਡਾ ਸ਼ੋਸ਼ਣ ਨਾ ਹੋ ਸਕੇ।
ਇਸ ਮੌਕੇ ਸੰਵਿਧਾਨ ਨਾਲ ਸਬੰਧਤ ਚਿੱਤਰਕਲਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ 30 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਮੌਲਿਕ ਅਧਿਕਾਰਾਂ, ਸੰਵਿਧਾਨਕ ਸ਼ਕਤੀਆਂ ਅਤੇ ਪ੍ਰਸਤਾਵਨਾ ਬਾਰੇ ਚਿੱਤਰ ਬਣਾਏ। ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।
