ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਚਾਰ ਦਿਨ ਚੱਲਣ ਵਾਲੇ ਵਿਰਾਸਤੀ ਮੇਲੇ ਛਿੰਝ ਛਰਾਹਾਂ ਦੌਰਾਨ ਬੀਤ ਭਲਾਈ ਕਮੇਟੀ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਟੂਰਨਾਮੈਂਟ ਵਿੱਚ ਕਬੱਡੀ ਦੇ ਵੱਖ-ਵੱਖ ਵਰਗਾਂ ਅਤੇ ਵਾਲੀਬਾਲ ਵਿੱਚ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੀਆਂ ਟੀਮਾਂ ਨੇ ਹਿੱਸਾ ਲਿਆ। ਖੇਡ ਮੇਲੇ ਦਾ ਉਦਘਾਟਨ ਛੱਪੜੀ ਧਾਮ ਦੇ ਮੁੱਖ ਸੇਵਾਦਾਰ ਬਾਬਾ ਭਾਗ ਸਿੰਘ ਵੱਲੋਂ ਕੀਤਾ ਗਿਆ। ਇਨਾਮਾਂ ਦੀ ਵੰਡ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕੀਤੀ।
ਕਬੱਡੀ ਆਲ ਓਪਨ ਵਿੱਚ ਹੈਬੋਵਾਲ ਟਾਂਡਾ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਭੋਲੀ ਆਸਟਰੇਲੀਆ ਦੀ ਟੀਮ ਦੂਜੇ ਸਥਾਨ 'ਤੇ ਰਹੀ। ਕਬੱਡੀ 52 ਕਿਲੋ ਆਲ ਓਪਨ ਵਰਗ ਵਿੱਚ ਜਰਨੈਲ ਹਰੀ ਸਿੰਘ ਨਲੂਆ ਸਪੋਰਟਸ ਕਲੱਬ ਕਲੋਤਾ ਨੇ ਪਹਿਲਾ ਅਤੇ ਅਚਲਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਕਬੱਡੀ ਓਪਨ ਪਿੰਡ ਪੱਧਰ ਵਿੱਚ ਜਗਤਪੁਰ ਜੋਗੋਂ ਦੀ ਟੀਮ ਨੇ ਪਹਿਲਾ ਅਤੇ ਸੇਖਵਾਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕੁੜੀਆਂ ਦੀ ਕਬੱਡੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਗੜ੍ਹੀ ਮਾਨਸੋਵਾਲ ਨੇ ਦੂਜਾ ਸਥਾਨ ਹਾਸਲ ਕੀਤਾ। ਵਾਲੀਬਾਲ ਵਿੱਚ ਬੀਣੇਵਾਲ ਏ ਪਹਿਲੇ ਅਤੇ ਬੀਣੇਵਾਲ ਬੀ ਦੂਜੇ ਸਥਾਨ 'ਤੇ ਰਹੀ।
ਇਸ ਖੇਡ ਮੇਲੇ ਦੌਰਾਨ ਬੀਤ ਇਲਾਕੇ ਦੇ 37 ਪਿੰਡਾਂ ਤੋਂ ਇਲਾਵਾ ਦੂਣ, ਦੁਆਬਾ ਅਤੇ ਹਿਮਾਚਲ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਰਹੇ। ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਆਲ ਇੰਡੀਆ ਜੱਟ ਮਹਾਂਸਭਾ ਦੇ ਅਜੈਬ ਸਿੰਘ ਬੋਪਾਰਾਏ, ਵਾਰਿਸ ਪੰਜਾਬ ਦੇ ਕੁਲਵਿੰਦਰ ਸਿੰਘ, ਅਵਤਾਰ ਸਿੰਘ ਡਾਂਡੀਆਂ, ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਕੇਵਲ ਸਿੰਘ, ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਸੰਦੀਪ ਰਾਣਾ, ਭਾਗ ਸਿੰਘ ਖੁਰਾਲਗੜ੍ਹ, ਸਰਪੰਚ ਹਰਜਿੰਦਰ ਮਜਾਰੀ, ਪ੍ਰਧਾਨ ਬਲਬੀਰ ਸਿੰਘ ਬੈਂਸ, ਜਨਰਲ ਸਕੱਤਰ ਸੋਨੀ ਦਿਆਲ, ਖਜ਼ਾਨਚੀ ਤੀਰਥ ਸਿੰਘ ਮਾਨ, ਫੁੰਮਣ ਸਿੰਘ, ਸੋਨੂੰ ਧੀਮਾਨ, ਸਤੀਸ਼ ਰਾਣਾ, ਪ੍ਰਦੀਪ ਰੰਗੀਲਾ, ਬਿੱਲਾ ਕੰਬਾਲਾ, ਸਰਪੰਚ ਬਲਵਿੰਦਰ ਸਿੰਘ ਬੋਪਾਰਾਏ, ਸਰਪੰਚ ਬਲਜਿੰਦਰ ਨੈਣਵਾ ਅਤੇ ਅਲੋਕ ਰਾਣਾ ਸਮੇਤ ਇਲਾਕੇ ਦੇ ਸਰਪੰਚ, ਪੰਚ, ਨੰਬਰਦਾਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਰਹੇ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਅਮਰੀਕ ਦਿਆਲ ਨੇ ਬਾਖੂਬੀ ਨਿਭਾਈ।
