ਪਟਿਆਲਾ, 26 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਦੀਆਂ 28 ਨਵੰਬਰ (ਸ਼ਨੀਵਾਰ) ਨੂੰ ਹੋਣ ਵਾਲੀਆਂ ਮੁੜ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈ.ਏ.ਐੱਸ. ਅਧਿਕਾਰੀ ਡਾ. ਸੇਨੂੰ ਦੁੱਗਲ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਆਬਜ਼ਰਵਰ ਡਾ. ਸੇਨੂੰ ਦੁੱਗਲ ਨੇ ਅੱਜ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਕੁਲਦੀਪ ਬਾਵਾ ਨਾਲ ਬੈਠਕ ਕਰਕੇ ਚੋਣਾਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਆਬਜ਼ਰਵਰ ਨੇ ਨਗਰ ਨਿਗਮ ਦੇ 30 ਵਾਰਡਾਂ ਦੇ ਆਮ ਵੋਟਰਾਂ ਅਤੇ ਉਮੀਦਵਾਰਾਂ ਦੀ ਸਹੂਲਤ ਲਈ ਸ਼ਿਕਾਇਤਾਂ ਦੇ ਨੋਡਲ ਅਫ਼ਸਰ ਦਾ ਮੋਬਾਈਲ ਨੰਬਰ 96460-06027 ਅਤੇ ਈ-ਮੇਲ ਆਈ.ਡੀ. [email protected] ਜਾਰੀ ਕੀਤੀ। ਆਬਜ਼ਰਵਰ ਨੇ ਕਿਹਾ ਕਿ ਨਗਰ ਨਿਗਮ ਦੀਆਂ ਮੁੜ ਚੋਣਾਂ 2026 ਬਾਰੇ ਕਿਸੇ ਵੀ ਸਮੇਂ ਇਨ੍ਹਾਂ ਨੰਬਰਾਂ ਅਤੇ ਈ-ਮੇਲ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਏ.ਡੀ.ਸੀ. ਕੁਲਦੀਪ ਬਾਵਾ ਨੇ ਦੱਸਿਆ ਕਿ ਡਾ. ਸੇਨੂੰ ਦੁੱਗਲ 28 ਨਵੰਬਰ ਤੱਕ ਪਟਿਆਲਾ ਵਿਖੇ ਬਤੌਰ ਆਬਜ਼ਰਵਰ ਤਾਇਨਾਤ ਰਹਿਣਗੇ।