ਪਟਿਆਲਾ, 5 ਫਰਵਰੀ- ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ।
ਇਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ। ਡਾ. ਜਸਵਿੰਦਰ ਸਿੰਘ, ਪ੍ਰਿੰਸੀਪਲ ਐਗਰੋਨੋਮਿਸਟ ਨੇ ਵਿਸ਼ੇਸ਼ ਮਹਿਮਾਨ ਵੱਜੋ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਤਿਹਗੜ੍ਹ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ, ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਅਤੇ ਸੰਗਰੂਰ ਤੋਂ ਡਾ. ਗੁਰਪ੍ਰੀਤ ਕੌਰ ਅਤੇ ਡਾ. ਅਸ਼ੋਕ ਕੁਮਾਰ ਵੀ ਇਸ ਮੀਟਿੰਗ ਵਿਚ ਹਾਜ਼ਰ ਸਨ।
ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀ ਅਗਵਾਈ ਹੇਠ ਆਏ ਮਹਿਮਾਨਾਂ ਨੂੰ ਕੇਂਦਰ ਦੇ ਤਕਨੀਕੀ ਪਾਰਕ, ਪ੍ਰਦਰਸ਼ਨੀ ਪਲਾਟਾਂ ਅਤੇ ਬੀਜ ਫਾਰਮ ਦਾ ਦੌਰਾ ਕਰਵਾਇਆ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਆਏ ਹੋਏ ਮਹਿਮਾਨਾਂ ਨੂੰ ਜੀ-ਆਇਆ ਆਖਿਆ। ਇਸ ਉਪਰੰਤ ਡਾ. ਹਰਦੀਪ ਸਿੰਘ ਸਭਿਖੀ ਨੇ ਕੇਂਦਰ ਵੱਲੋਂ ਲਗਾਏ ਜਾਂਦੇ ਸਿਖਲਾਈ ਕੋਰਸਾਂ, ਖੇਤ ਤਜਰਬਿਆਂ ਅਤੇ ਹੋਰ ਪਸਾਰ ਗਤੀ-ਵਿਧੀਆਂ ਦੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ।
ਕੇ.ਵੀ.ਕੇ. ਦੇ ਵੱਖ-ਵੱਖ ਵਿਗਿਆਨੀਆਂ ਨੇ ਆਪਣੇ ਵਿਸ਼ੇ ਵਿਚ ਹੋਈ ਕਾਰਵਾਈ ਅਤੇ ਸਾਲ 2025-26 ਵਿਚ ਆਯੋਜਿਤ ਹੋਣ ਵਾਲੀਆਂ ਸਿਖਲਾਈਆਂ ਸਬੰਧੀ ਕਾਰਜ-ਯੋਜਨਾ ਵੀ ਸਾਂਝੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਦੇ ਸੁਝਾਅ ਲਏ। ਮੁੱਖ ਮਹਿਮਾਨ ਡਾ. ਮੱਖਣ ਸਿੰਘ ਭੁੱਲਰ ਨੇ ਖੇਤੀ ਵਿਗਿਆਨੀਆਂ ਨੂੰ ਸਥਾਈ ਖੇਤੀਬਾੜੀ ਲਈ ਯੂਨੀਵਰਸਿਟੀ ਦੀਆਂ ਨਵੀਨਤਮ ਸਿਫ਼ਾਰਸ਼ਾਂ ਕਿਸਾਨਾਂ ਤਕ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ।
ਡਾ. ਜਸਵਿੰਦਰ ਸਿੰਘ ਨੇ ਹਾਜ਼ਰੀਨ ਕਿਸਾਨਾਂ ਅਤੇ ਅਧਿਕਾਰੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਆਯੋਜਿਤ ਕੀਤੇ ਜਾਂਦੇ ਪਸਾਰ ਕਾਰਜਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਉਤਸ਼ਾਹਿਤ ਕੀਤਾ। ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਪਰਮਿੰਦਰ ਸਿੰਘ, ਰਣਧੀਰ ਸਿੰਘ, ਅਜੈਬ ਸਿੰਘ, ਗੁਰਪ੍ਰੀਤ ਸਿੰਘ ਅਤੇ ਉੱਦਮੀ ਬੀਬੀਆਂ ਹਰਜੀਤ ਕੌਰ, ਗੁਰਪ੍ਰੀਤ ਕੌਰ ਅਤੇ ਭੁਪਿੰਦਰ ਕੌਰ ਨੇ ਮਧੂ-ਮੱਖੀ ਪਾਲਣ, ਫ਼ਸਲ ਉਤਪਾਦਨ, ਸਬਜ਼ੀਆਂ ਦੀ ਕਾਸ਼ਤ, ਖੁੰਬ ਉਤਪਾਦਨ, ਫੂਡ ਪ੍ਰੋਸੈਸਿੰਗ ਅਤੇ ਫੁਲਕਾਰੀ ਦਸਤਕਾਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।
You May Also Like
ਮਹਾਰਾਜਾ ਅਗਰਸੇਨ ਜਯੰਤੀ 10 ਅਕਤੂਬਰ ਨੂੰ ਲਾਲ ਕਿਲੇ 'ਤੇ ਸ਼ਾਨਦਾਰ ਤਰੀਕੇ ਨਾਲ ਮਨਾਈ ਜਾਵੇਗੀ: ਵਿਪਿਨ ਗੋਯਲ
Police Administration and Sangharsh Committee Reach Agreement, Tippers Will Not Operate from 7 AM to 7 PM
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ