ਫਿਰੋਜ਼ਪੁਰ, 28 ਨਵੰਬਰ (ਲਛਮਣ ਸਿੰਘ ਸੰਧੂ):- ਅੱਜ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਇੱਕ ਜ਼ਰੂਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਰਬਸੰਮਤੀ ਨਾਲ ਸਰਦਾਰ ਜਸਪਿੰਦਰ ਸਿੰਘ ਵਿਰਕ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਹ ਚੋਣ ਸਦਰ ਕਾਨੂੰਗੋ ਗੁਰਮੇਜ ਸਿੰਘ ਸਿੰਘ, ਕਾਨੂੰਗੋ ਹਰਪ੍ਰੀਤ ਸਿੰਘ, ਕਾਨੂੰਗੋ ਵਤਨਪ੍ਰੀਤ ਸਿੰਘ ਅਤੇ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਗਸੀਰ ਸਿੰਘ ਸੇਖਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੀਟਿੰਗ ਵਿੱਚ ਤਿੰਨਾਂ ਤਹਿਸੀਲਾਂ ਦੇ ਤਹਿਸੀਲ ਪ੍ਰਧਾਨ ਜਗਦੇਵ ਸਿੰਘ, ਗੁਰਸੇਵਕ ਸਿੰਘ, ਅਰਵਿੰਦ ਕੁਮਾਰ ਅਤੇ ਹੋਰ ਪਟਵਾਰੀ ਸਾਥੀ ਹਾਜ਼ਰ ਸਨ।
ਸਰਬਸੰਮਤੀ ਨਾਲ ਜ਼ਿਲ੍ਹਾ ਫਿਰੋਜ਼ਪੁਰ ਦਾ ਪ੍ਰਧਾਨ ਸ. ਜਸਪਿੰਦਰ ਸਿੰਘ ਵਿਰਕ, ਜ਼ਿਲ੍ਹਾ ਜਨਰਲ ਸਕੱਤਰ ਸ. ਵਾਹਿਗੁਰੂ ਸਿੰਘ ਸੰਧੂ, ਪੰਜਾਬ ਦੇ ਨੁਮਾਇੰਦੇ ਸ੍ਰੀ ਅਭੈ ਧਵਨ, ਸੀਨੀਅਰ ਮੀਤ ਪ੍ਰਧਾਨ ਸ. ਗੁਰਪ੍ਰੀਤ ਸਿੰਘ ਔਲਖ ਅਤੇ ਜ਼ਿਲ੍ਹਾ ਖ਼ਜ਼ਾਨਚੀ ਨਿਸ਼ਾਨ ਸਿੰਘ ਨੂੰ ਚੁਣਿਆ ਗਿਆ।
ਇਸ ਮੌਕੇ ਕਾਨੂੰਗੋ ਬੂਟਾ ਸਿੰਘ, ਕਾਨੂੰਗੋ ਗੁਰਦੇਵ ਸਿੰਘ, ਮੌਜੂਦਾ ਜ਼ਿਲ੍ਹਾ ਪ੍ਰਧਾਨ ਵਿਜੇ ਚੌਧਰੀ, ਸੁਮਿਤ ਰਾਣੀ, ਅਨਿਲ ਕੁਮਾਰ, ਜਸਮੀਤ ਸਿੰਘ, ਨਿਰੰਜਨ ਸਿੰਘ, ਅਸ਼ਵਨੀ ਕੁਮਾਰ, ਕਿਰਨਜੀਤ ਕੌਰ, ਕੁਲਦੀਪ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਨਵੇਂ ਚੁਣੇ ਗਏ ਸਾਰੇ ਅਹੁਦੇਦਾਰਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ। ਨਵੇਂ ਚੁਣੇ ਗਏ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸਰਦਾਰ ਜਸਪਿੰਦਰ ਸਿੰਘ ਵਿਰਕ ਨੇ ਆਪਣੇ ਸਾਰੇ ਪਟਵਾਰੀਆਂ ਅਤੇ ਕਾਨੂੰਗੋਆਂ ਦਾ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਹਰ ਔਖੇ-ਸੌਖੇ ਵੇਲੇ ਆਪਣੇ ਸਾਥੀਆਂ ਦੇ ਨਾਲ ਹਾਜ਼ਰ ਰਹਿਣਗੇ ਅਤੇ ਕਿਸੇ ਵੀ ਸਾਥੀ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ।
