ਖਰੜ, 28 ਨਵੰਬਰ (ਦਵਿੰਦਰ ਕੌਰ ਸਹੋਤਾ):- ਜ਼ਿਲ੍ਹਾ ਮੋਹਾਲੀ ਦੇ ਪਹਿਲੇ ਜ਼ਿਲ੍ਹਾ ਪ੍ਰਧਾਨ ਰਹੇ ਖੁਸ਼ਵੰਤ ਰਾਏ ਗੀਗਾ ਨੇ ਵਿਧਾਨ ਸਭਾ ਹਲਕਾ ਖਰੜ ਤੋਂ ਭਾਜਪਾ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਪਿੰਡ ਵਡਾਲੀ ਵਿਖੇ ਵਿਸ਼ਾਲ ਇਕੱਠ ਕੀਤਾ। ਇਸ ਵਿੱਚ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਗੀਗਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਜ਼ਮੀਨੀ ਪੱਧਰ ’ਤੇ ਕਰਵਾਏ ਗਏ ਸਰਵੇਖਣ ਦੇ ਆਧਾਰ ’ਤੇ ਟਿਕਟ ਦਾ ਫੈਸਲਾ ਕਰੇਗੀ ਅਤੇ ਉਨ੍ਹਾਂ ਨੂੰ ਪਾਰਟੀ ਦਾ ਹਰ ਫੈਸਲਾ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਗੱਠਜੋੜ ਦੇ ਵਰਕਰ ਐਨ.ਡੀ.ਏ. ਉਮੀਦਵਾਰ ਦੀ ਜਿੱਤ ਲਈ ਕੰਮ ਕਰਨਗੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿਸਟਰ ਨੇ ਕਿਹਾ ਕਿ ਹਰ ਆਗੂ ਨੂੰ ਆਪਣੀ ਦਾਅਵੇਦਾਰੀ ਪੇਸ਼ ਕਰਨ ਦਾ ਹੱਕ ਹੈ, ਪਰ ਸਾਰਿਆਂ ਨੂੰ ਹਾਈਕਮਾਂਡ ਦੇ ਫੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ।
ਇਸ ਮੌਕੇ ਅਮਨ ਸ਼ਰਮਾ, ਹਰਵਿੰਦਰ ਸਿੰਘ ਰਵੀ, ਮਦਨਹੇੜੀ, ਪਵਨ ਮਨੋਚਾ ਅਤੇ ਸੰਦੀਪ ਰਾਣਾ ਝੰਝੇੜੀ ਸਮੇਤ ਹੋਰ ਆਗੂ ਹਾਜ਼ਰ ਸਨ।
