ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਕਿੰਗ ਐਡਵਰਡ ਪਬਲਿਕ ਸਕੂਲ ਟੁਟੋਮਜਾਰਾ ਵੱਲੋਂ ਆਪਣੇ 23 ਸਾਲ ਪੂਰੇ ਹੋਣ ’ਤੇ ਸਾਲਾਨਾ ਸਮਾਗਮ ‘ਬਜ਼ਮ-ਏ-ਸਕਾਫ਼ਤ’ 29 ਨਵੰਬਰ ਨੂੰ ਐਮਡੀ ਮਹਿੰਦਰ ਸਿੰਘ ਜਸਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੈਡਮ ਆਸ਼ਾ ਸ਼ਰਮਾ ਅਤੇ ਨਰਿੰਦਰ ਕੁਮਾਰ ਦੀ ਅਗਵਾਈ ਵਿੱਚ ਸਮੂਹ ਸਟਾਫ਼ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਡੀ ਮਹਿੰਦਰ ਸਿੰਘ ਜਸਵਾਲ, ਪ੍ਰਿੰਸੀਪਲ ਆਸ਼ਾ ਸ਼ਰਮਾ ਅਤੇ ਨਰਿੰਦਰ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਹ ਪ੍ਰੋਗਰਾਮ 29 ਨਵੰਬਰ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਇਸ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਗੀਤ, ਗ਼ਜ਼ਲਾਂ, ਕੋਰੀਓਗ੍ਰਾਫੀ, ਨਾਟਕ, ਗਿੱਧਾ, ਭੰਗੜਾ ਅਤੇ ਹੋਰ ਪੇਸ਼ਕਾਰੀਆਂ ਬਹੁਤ ਹੀ ਵਧੀਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੀਆਂ ਜਾਣਗੀਆਂ, ਜੋ ਸਮਾਜ ਨੂੰ ਸੇਧ ਦੇਣ ਵਾਲੀਆਂ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵਜੋਂ ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਸ਼ਾਮਲ ਹੋਣਗੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹੋਸ਼ਿਆਰਪੁਰ ਦੇ ਡੀਡੀਪੀਓ ਸੰਦੀਪ ਸਿੰਘ ਹਾਜ਼ਰ ਰਹਿਣਗੇ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁਪਹਿਰ 12:30 ਵਜੇ ਤੱਕ ਸਮਾਗਮ ਵਾਲੀ ਥਾਂ ’ਤੇ ਪਹੁੰਚ ਕੇ ਆਪਣੀਆਂ-ਆਪਣੀਆਂ ਸੀਟਾਂ ਗ੍ਰਹਿਣ ਕਰ ਲੈਣ।