ਮੋਹਾਲੀ (ਪੈਗਾਮ-ਏ-ਜਗਤ):- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਹੀਨਾ-2026 ਤਹਿਤ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਪ੍ਰਸਿੱਧ ਪੰਜਾਬੀ ਲੇਖਕ ਸੁਖਦੇਵ ਮਾਦਪੁਰੀ ਦੀ ਯਾਦ ਵਿੱਚ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ। ਇਸ ਮੌਕੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਅਤੇ ਸਹਾਇਕ ਡਾਇਰੈਕਟਰ ਸੁਰਿੰਦਰ ਕੌਰ ਮੌਜੂਦ ਰਹੇ। ਡਾ. ਦਰਸ਼ਨ ਸਿੰਘ ਆਸ਼ਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕਾਲਜ ਦੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਖੋਜ ਅਫ਼ਸਰ ਜਗਦੀਪ ਜੋਤ ਨੇ ਵੀ ਸਮਾਗਮ ਵਿੱਚ ਭਾਗ ਲਿਆ। ਮਨਜੀਤ ਤਿਵਾੜੀ, ਜਗਤਾਰ ਸਿੰਘ ਜੋਗ, ਪਿਆਰਾ ਸਿੰਘ ਰਾਹੀ, ਬਾਬੂ ਰਾਮ ਦੀਵਾਨਾ ਅਤੇ ਬਲਜੀਤ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸੁਖਦੇਵ ਮਾਦਪੁਰੀ ਦੇ ਸਾਹਿਤਕ ਯੋਗਦਾਨ ਨੂੰ ਯਾਦ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਉਰਦੂ ਆਮੋਜ਼ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਪੰਜਾਬੀ ਸਾਹਿਤ ਅਤੇ ਪੜ੍ਹਨ ਦੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।
ਭਾਸ਼ਾ ਵਿਭਾਗ ਪੰਜਾਬ ਵੱਲੋਂ ਮੋਹਾਲੀ ਵਿੱਚ ਸੁਖਦੇਵ ਮਾਦਪੁਰੀ ਦੀ ਯਾਦ ਵਿੱਚ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
