ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ, ਮਾਹਿਲਪੁਰ ਵਿਖੇ ਡਾਇਰੈਕਟੋਰੇਟ ਆਫ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਵਿਦਿਆ ਸੁਖਮਿੰਦਰ ਸਿੰਘ ਅਤੇ ਅਸਿਸਟੈਂਟ ਡਾਇਰੈਕਟਰ ਬੀਬੀ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਸਥਾ ਦੀ ਗੁਣਵੱਤਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਵਿਦਿਆਰਥੀਆਂ ਦੀ ਕਲਾ, ਪ੍ਰਤਿਭਾ ਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ।
ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ, ਲੋਕ-ਗੀਤਾਂ, ਲੋਕ-ਨਾਚਾਂ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਅਮੀਰ ਵਿਰਾਸਤ, ਪੰਜਾਬੀ ਮਾਂ-ਬੋਲੀ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਪਹੁੰਚਣ ਵਾਲਿਆਂ ਵਿੱਚ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੋਫੈਸਰ ਅਪਿੰਦਰ ਸਿੰਘ ਐਡੀਸ਼ਨਲ ਸਕੱਤਰ ਸਕੂਲ ਕਮੇਟੀ, ਮੈਨੇਜਰ ਹਰਭਜਨ ਸਿੰਘ, ਸਾਬਕਾ ਮੈਨੇਜਰ ਭੁਪਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਰਣਬੀਰ ਸਿੰਘ, ਮਾਸਟਰ ਵਨਿੰਦਰ ਸਿੰਘ, ਪ੍ਰਿੰਸੀਪਲ ਅਮਨਦੀਪ ਹੀਰਾ, ਹਰਬੰਸ ਸਿੰਘ ਸਰਹਾਲਾ, ਮਨਵੀਰ ਸਿੰਘ, ਗੁਰਲਾਟ ਸਿੰਘ, ਬਲਵੀਰ ਸਿੰਘ ਕਹਾਰਪੁਰੀ, ਮੈਡਮ ਗੁਰਿੰਦਰ ਕੌਰ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਬਠਿੰਡਾ, ਪ੍ਰਿੰਸੀਪਲ ਆਸ਼ਾ ਸ਼ਰਮਾ ਕੇ.ਡੀ. ਇੰਟਰਨੈਸ਼ਨਲ ਸਕੂਲ ਮਾਹਿਲਪੁਰ, ਸ਼ਮਸ਼ੇਰ ਸਿੰਘ ਮਲੂਕਾ, ਮੋਹਨ ਸਿੰਘ ਹਵੇਲੀ, ਨਿੱਕੀਆਂ ਕਰੂੰਬਲਾਂ ਰਸਾਲੇ ਦੇ ਮੁੱਖ ਸੰਪਾਦਕ ਬਲਜਿੰਦਰ ਮਾਨ, ਸ. ਇਕਬਾਲ ਸਿੰਘ ਖੇੜਾ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਸ਼ਸ਼ੀ ਬੰਗੜ, ਨਗਰ ਕੌਂਸਲ ਮੈਂਬਰ ਬਲਦੇਵ ਸਿੰਘ, ਮਨਜੀਤ ਕੌਰ, ਬਲਵਿੰਦਰ ਮਰਵਾਹਾ, ਸਰਪੰਚ ਸੀਮਾ ਰਾਣੀ, ਮੈਡਮ ਆਸ਼ਾ ਸ਼ਰਮਾ, ਐਲੂਮਨੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਗੁਰਜੀਤ ਸਿੰਘ, ਸਾਬਕਾ ਐਸਡੀਓ ਜਗਤਾਰ ਸਿੰਘ, ਰਜਿੰਦਰ ਰਾਣਾ, ਸੁਖਦੇਵ ਸਿੰਘ ਨਡਾਲੋਂ, ਜੁਝਾਰ ਸਿੰਘ ਨੰਗਲ ਖੁਰਦ, ਜਸਪ੍ਰੀਤ ਕੌਰ ਰਾਮਪੁਰ, ਮੈਡਮ ਸੰਦੀਪ ਕੌਰ, ਗੁਰਜੀਤ ਕੌਰ, ਹਰਜਿੰਦਰ ਸਿੰਘ, ਦਲਜਿੰਦਰ ਸਿੰਘ, ਕਵਲ ਕੁਮਾਰ, ਹਰਜਿੰਦਰ ਕੌਰ ਕਲਰਕ, ਰਾਜਵਿੰਦਰ ਕੌਰ, ਸੰਤੋਸ਼ ਬੈਂਸ, ਸਰਨਜੀਤ ਕੌਰ ਬੈਂਸ ਆਦਿ ਹਾਜ਼ਰ ਸਨ। ਇਸ ਮੌਕੇ ਡਾ. ਅੰਬੇਡਕਰ ਜਾਗਰਿਤੀ ਮੰਚ ਦੀ ਟੀਮ ਵੱਲੋਂ ਪ੍ਰਿੰਸੀਪਲ ਰਾਜਵਿੰਦਰ ਕੌਰ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੱਲੋਂ ਇੱਕ ਲੱਖ ਰੁਪਏ ਅਤੇ ਮੋਹਨ ਸਿੰਘ ਹਵੇਲੀ ਵੱਲੋਂ 40 ਹਜ਼ਾਰ ਰੁਪਏ ਵਿਦਿਆਰਥੀਆਂ ਦੇ ਉਤਸ਼ਾਹ ਲਈ ਦਿੱਤੇ ਗਏ। ਪ੍ਰਿੰਸੀਪਲ ਸਾਹਿਬਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਪ੍ਰੇਰਿਤ ਕਰਨਾ ਵਿਦਿਅਕ ਸੰਸਥਾਵਾਂ ਦਾ ਵੱਡਾ ਫਰਜ਼ ਹੈ।
