ਬਲਾਚੌਰ, 29 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸਵਰਗਵਾਸੀ ਸ੍ਰੀ ਸੁਰਿੰਦਰ ਸ਼ਰਮਾ ਦੀ ਧਰਮ ਪਤਨੀ ਸਵਰਗਵਾਸੀ ਸ੍ਰੀਮਤੀ ਪ੍ਰਵੇਸ਼ ਸ਼ਰਮਾ ਭਾਜਪਾ ਆਗੂ (73) ਸੰਖੇਪ ਬੀਮਾਰੀ ਤੋਂ ਬਾਅਦ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕਾਠਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਸੇਜਲ ਅੱਖਾਂ ਨਾਲ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਸੁਨੀਲ ਕੁਮਾਰ ਸ਼ਰਮਾ (ਸੋਨਾ) ਨੇ ਦਿੱਤੀ। ਅੰਤਿਮ ਵਿਦਾਇਗੀ ਮੌਕੇ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ, ਸੱਜਣ-ਮਿੱਤਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ ਅਤੇ ਸਾਰਿਆਂ ਨੇ ਸਵਰਗਵਾਸੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਸਤਨਾਮ ਜਲਾਲਪੁਰ ਸਾਬਕਾ ਚੇਅਰਮੈਨ, ਸੁਭਾਸ਼ ਅਨੰਦ, ਰਾਜ ਕੁਮਾਰ ਅਨੰਦ, ਸਤੀਸ਼ ਸ਼ਰਮਾ, ਗੁਰਵਿੰਦਰ ਸਿੰਘ ਮੱਲ੍ਹੀ, ਜੀਤ ਰਾਮ ਫੌਜੀ, ਮਿੰਟੂ ਅਨੰਦ, ਅਨੀਲ ਕੁਮਾਰ ਲਾਡੀ, ਮਾਸਟਰ ਪ੍ਰੀਤਮ ਚੰਦ, ਰਜਿੰਦਰ ਕੁਮਾਰ ਸ਼ਰਮਾ, ਪ੍ਰਿੰਸੀਪਲ ਪ੍ਰੇਮ ਪ੍ਰਕਾਸ਼ ਸ਼ਰਮਾ, ਵਿਨੋਦ ਸ਼ਰਮਾ, ਪ੍ਰਵੀਨ ਕੁਮਾਰ ਸ਼ਰਮਾ, ਵਿਜੇ ਭਾਰਦਵਾਜ, ਦਰਸ਼ਨ ਲਾਲ, ਸੁਰੇਸ਼ ਕੁਮਾਰ, ਲਾਡੀ ਸ਼ਰਮਾ, ਬਿੱਲਾ ਸ਼ਰਮਾ, ਧਰਮਪਾਲ ਚੇਚੀ ਕਾਠਗੜ੍ਹ, ਸਮੇਤ ਹੋਰ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ।
