ਨਵਾਂਸ਼ਹਿਰ, 27 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਦੀ ਸਿਆਸਤ ਵਿੱਚ ਪਿਛਲੇ ਸਮੇਂ ਤੋਂ ਲੋਹ ਪੁਰਸ਼ ਅਟੱਲ ਬਿਹਾਰੀ ਵਾਜਪਾਈ ਜੀ ਦੇ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤਾ ਗਿਆ ਅਕਾਲੀ-ਭਾਜਪਾ ਗਠਜੋੜ ਚੱਲਦਾ ਆ ਰਿਹਾ ਹੈ। ਜਿੱਥੇ ਕੇਂਦਰ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੀ, ਉੱਥੇ ਹੀ ਪੰਜਾਬ ਵਿੱਚ ਵੀ ਅਕਾਲੀ-ਭਾਜਪਾ ਸਰਕਾਰ ਬਣੀ, ਸਰਕਾਰ ਚਲਾਈ ਅਤੇ ਪੰਜਾਬ ਦਾ ਵਿਕਾਸ ਕੀਤਾ। ਮਨਮੁਟਾਅ ਤੋਂ ਬਾਅਦ ਮੁੜ ਨਵੇਂ ਰੂਪ ਨਾਲ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਬਣਿਆ ਹੈ।
ਜਿੱਥੇ ਅਕਾਲੀ-ਭਾਜਪਾ ਗਠਜੋੜ ਬਣਿਆ ਹੈ, ਉੱਥੇ ਹੀ ਦੋਵੇਂ ਪਾਸਿਆਂ ਤੋਂ ਸੂਝਵਾਨ ਨੌਜਵਾਨ ਆਗੂ ਇਸ ਗਠਜੋੜ ਦਾ ਸਵਾਗਤ ਕਰ ਰਹੇ ਹਨ। ਸਮੁੱਚੇ ਪੰਜਾਬ ਵਿੱਚ ਇੱਕਦਮ ਸਿਆਸੀ ਮਾਹੌਲ ਬਦਲ ਗਿਆ ਹੈ। ਜੇਕਰ ਪੰਜਾਬ ਦਾ ਵਿਕਾਸ ਕਰਾਉਣਾ ਹੈ ਤਾਂ ਅਕਾਲੀ-ਭਾਜਪਾ ਸਰਕਾਰ ਲਿਆਉਣੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਚੌਰ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਓਬੀਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦਰਵੇਸ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨੇ ਚਲਾਇਆ ਅਤੇ ਵਿਕਾਸ ਕਰਾਇਆ। ਹੁਣ ਵੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਪੰਜਾਬ ਵਿੱਚ ਬਣਨੀ ਤੈਅ ਹੈ ਅਤੇ ਫਿਰ ਸਭ ਕੁਝ ਆਪਣੇ ਆਪ ਹੀ ਠੀਕ ਹੋ ਜਾਵੇਗਾ।
