ਬਲਟਾਣਾ (ਪੈਗਾਮ-ਏ-ਜਗਤ):- ਸ੍ਰੀ ਮਾਤਾ ਮਨਸਾ ਦੇਵੀ ਸੇਵਾ ਦਲ ਵੱਲੋਂ ਮਹਾਮਾਈ ਦਾ ਅੱਠਵਾਂ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ ਕਰਵਾਇਆ ਗਿਆ, ਜਿਸ ਵਿੱਚ ਮਾਤਾ ਦੀ ਜੋਤ ਸ੍ਰੀ ਮਾਤਾ ਮਨਸਾ ਦੇਵੀ ਮੰਦਰ ਤੋਂ ਲਿਆਂਦੀ ਗਈ। ਹਜ਼ਾਰਾਂ ਸ਼ਰਧਾਲੂਆਂ ਨੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ ਅਤੇ ਲੰਗਰ ਛਕਿਆ। ਭਜਨ ਗਾਇਕ ਕਵੀ ਕਮਲ ਕਿਸ਼ੋਰ ਨੇ ਮਾਤਾ ਰਾਣੀ ਦੇ ਭਜਨਾਂ ਰਾਹੀਂ ਸ਼ਰਧਾਲੂਆਂ ਨੂੰ ਮੰਤਰਮੁਗਧ ਕੀਤਾ। ਮੰਡਲ ਦੇ ਪ੍ਰਧਾਨ ਸ੍ਰੀ ਪ੍ਰਵੀਨ ਮਿੱਤਲ ਨੇ ਜੋਤ ਜਗਾ ਕੇ ਜਾਗਰਣ ਦੀ ਸ਼ੁਰੂਆਤ ਕੀਤੀ ਅਤੇ ਸਾਰੇ ਵਾਰਡ ਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ।