ਹਰੋਲੀ/ਊਨਾ, 27 ਨਵੰਬਰ (ਰਾਜਵੀਰ ਚੋਪੜਾ):- ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਫਰੀਦਕੋਟ ਤੋਂ ਚੱਲ ਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ। ਇਸ ਸ਼ੋਭਾ ਯਾਤਰਾ ਦੀ ਅਗਵਾਈ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਕਰਨਗੇ। ਇਸ ਸਬੰਧੀ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਮਿਸ਼ਨਰ ਮੈਡਮ ਕੇ.ਪੀ. ਬਰਾੜ, ਚੰਡੀਗੜ੍ਹ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ਼ੋਭਾ ਯਾਤਰਾ ਦੀ ਰੂਪ-ਰੇਖਾ, ਰੂਟ ਪਲਾਨ, ਲੰਗਰਾਂ ਦੇ ਪ੍ਰਬੰਧਾਂ ਅਤੇ ਸ਼ੋਭਾ ਯਾਤਰਾ ਦੇ ਸਵਾਗਤ ਸਬੰਧੀ ਵਿਚਾਰ-ਚਰਚਾ ਕੀਤੀ ਗਈ।

ਸ਼ੋਭਾ ਯਾਤਰਾ 02 ਦਸੰਬਰ 2026 ਨੂੰ ਫਰੀਦਕੋਟ ਤੋਂ ਆਰੰਭ ਹੋ ਕੇ ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ 03 ਦਸੰਬਰ 2026 ਨੂੰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ। 04 ਦਸੰਬਰ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 06 ਦਸੰਬਰ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਕੀਰਤਨ ਦੀਵਾਨ ਸਜਾਏ ਜਾਣਗੇ।

ਇਸ ਮੌਕੇ ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ ਜੀ, ਬਾਬਾ ਕੇਵਲ ਸਿੰਘ ਜੀ, ਬਾਬਾ ਨਰੇਸ਼ ਸਿੰਘ ਜੀ, ਬਾਬਾ ਸੁਖਦੇਵ ਸਿੰਘ ਜੀ, ਮੱਖਣ ਸਿੰਘ ਜੀ, ਚੌਧਰੀ ਜੀਤ ਸਿੰਘ ਅਤੇ ਐਸ.ਐਚ.ਓ. ਗੜ੍ਹਸ਼ੰਕਰ ਹਾਜ਼ਰ ਸਨ।