ਅੰਬਾਲਾ, 26 ਨਵੰਬਰ (ਆਰ. ਸਿੰਘ):- ਹਰਿਆਣਾ ਦੇ ਟਰਾਂਸਪੋਰਟ, ਊਰਜਾ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸਵਰਗੀ ਚੌਧਰੀ ਫੂਲ ਚੰਦ ਮੁਲਾਣਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਕੈਬਨਿਟ ਮੰਤਰੀ ਅੰਬਾਲਾ ਸ਼ਹਿਰ ਦੇ ਸੈਕਟਰ 7 ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਗਏ ਅਤੇ ਉਨ੍ਹਾਂ ਦੇ ਪੁੱਤਰ ਤੇ ਅੰਬਾਲਾ ਲੋਕ ਸਭਾ ਮੈਂਬਰ ਵਰੁਣ ਮੁਲਾਣਾ ਸਮੇਤ ਸੋਗ ਗ੍ਰਸਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਵਰਗੀ ਫੂਲ ਚੰਦ ਮੁਲਾਣਾ ਦੀ ਤਸਵੀਰ 'ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਪਰਿਵਾਰ ਨੂੰ ਧੀਰਜ ਤੇ ਤਾਕਤ ਦੇਣ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਕੈਬਨਿਟ ਮੰਤਰੀ ਨੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ ਲਈ ਵੀ ਪ੍ਰਾਰਥਨਾ ਕੀਤੀ।
ਮੰਤਰੀ ਵਿਜ ਨੇ ਚੌਧਰੀ ਫੂਲ ਚੰਦ ਮੁਲਾਣਾ ਦੇ ਦੇਹਾਂਤ 'ਤੇ ਸੋਗ ਪ੍ਰਗਟਾਇਆ
