ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ (ਰਜਿ.), ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ, ਚੂਹੜਵਾਲੀ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਵਾਸੀ ਭਾਰਤੀ ਸੰਗਤਾਂ ਦੇ ਸਹਿਯੋਗ ਨਾਲ ਅਤੇ ਸੰਤ ਸਰਵਣ ਦਾਸ ਜੀ ਬੋਹਣ, ਪ੍ਰਧਾਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸਾਈਕਲ ਅਤੇ ਸਕੂਲ ਵਰਦੀਆਂ ਦਿੱਤੀਆਂ ਗਈਆਂ।
ਇਸ ਮੌਕੇ ਸੰਤ ਨਿਰਮਲ ਦਾਸ ਬਾਬੇ ਜੌੜੇ (ਪ੍ਰਧਾਨ), ਸੰਤ ਇੰਦਰ ਦਾਸ ਸੇਖੈ (ਜਨਰਲ ਸਕੱਤਰ), ਸੰਤ ਪਰਮਜੀਤ ਦਾਸ ਨਗਰ (ਖ਼ਜ਼ਾਨਚੀ) ਅਤੇ ਸੰਤ ਸਰਵਣ ਦਾਸ ਸਲੇਮਟਾਵਰੀ (ਸੀਨੀਅਰ ਮੀਤ ਪ੍ਰਧਾਨ) ਤੋਂ ਇਲਾਵਾ ਹਲਕਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਐਸ.ਐਸ.ਪੀ. ਸੇਵਾਮੁਕਤ ਪੰਜਾਬ ਪੁਲਿਸ ਰਜਿੰਦਰ ਸਿੰਘ, ਸਕੂਲ ਦੇ ਡਾਇਰੈਕਟਰ ਸਲਿੰਦਰ ਸਿੰਘ, ਸਕੂਲ ਸਟਾਫ਼ ਅਤੇ ਹੋਰ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਇਸ ਮੌਕੇ ਸੰਤ ਸਰਵਣ ਦਾਸ ਬੋਹਣ ਨੇ ਇਸ ਵਿਸ਼ੇਸ਼ ਉਪਰਾਲੇ ਲਈ ਪ੍ਰਵਾਸੀ ਭਾਰਤੀ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਹੁਤ ਵੱਡੀ ਸੇਵਾ ਹੈ, ਕਿਉਂਕਿ ਵਿਦਿਆਰਥੀਆਂ ਨੂੰ ਸਾਈਕਲਾਂ ਦੀ ਬਹੁਤ ਜ਼ਿਆਦਾ ਲੋੜ ਹੁੰਦੀ ਹੈ।
ਇਸ ਮੌਕੇ ਸੰਤ ਨਿਰਮਲ ਦਾਸ, ਸੰਤ ਇੰਦਰ ਦਾਸ, ਸੰਤ ਪਰਮਜੀਤ ਦਾਸ ਅਤੇ ਸੰਤ ਸਰਵਣ ਦਾਸ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਸਟਾਫ਼ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਲਗਨ ਸਦਕਾ ਸਕੂਲ ਦੇ ਨਤੀਜੇ ਬਹੁਤ ਵਧੀਆ ਆ ਰਹੇ ਹਨ। ਉਨ੍ਹਾਂ ਨੇ ਐਨ.ਆਰ.ਆਈ. ਬੇਗਲ ਪਰਿਵਾਰ ਅਤੇ ਸੋਹਲ ਪਰਿਵਾਰ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਸਕੂਲ ਲਈ ਸਾਈਕਲ ਅਤੇ ਵਰਦੀਆਂ ਦੇਣ ਦੀ ਪਰੰਪਰਾ ਸ਼ੁਰੂ ਕੀਤੀ ਹੈ।
ਇਸ ਮੌਕੇ ਸੰਤ ਬਲਵੰਤ ਸਿੰਘ ਡਿੰਗਰੀਆਂ (ਮੀਤ ਪ੍ਰਧਾਨ), ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਭੈਣ ਸੰਤੋਸ਼ ਕੁਮਾਰੀ ਨਾਰੀ ਸ਼ਕਤੀ ਫਾਊਂਡੇਸ਼ਨ, ਸੰਤ ਕੁਲਦੀਪ ਦਾਸ ਬਸੀ ਮਰੂਫ਼, ਬਾਬਾ ਬਲਕਾਰ ਸਿੰਘ ਤਗੜ ਵਡਾਲਾ ਅਤੇ ਸੰਤ ਮਨੋਹਰ ਦਾਸ ਵੀ ਹਾਜ਼ਰ ਸਨ।
ਇਸ ਮੌਕੇ ਡਾਕਟਰ ਗੌਤਮ ਚੂਹੜਵਾਲੀ, ਸਰਬਜੀਤ ਸਿੰਘ ਲੱਕੀ ਚੂਹੜਵਾਲੀ, ਕਰਨ ਸਿੰਘ ਭੀਮ ਆਰਮੀ ਆਦਮਪੁਰ, ਸੋਹਣ ਸਿੰਘ ਕਲਸੀ (ਪੰਚਾਇਤ ਮੈਂਬਰ, ਚੂਹੜਵਾਲੀ), ਕਾਰਜਕਾਰੀ ਪ੍ਰਿੰਸੀਪਲ ਸੁਖਵਿੰਦਰ ਕੌਰ, ਸਤਵਿੰਦਰ ਕੌਰ, ਸੁਸ਼ਮਾ, ਪਰਮਜੀਤ ਕੌਰ, ਮਨਿੰਦਰ ਕੌਰ, ਸਲੋਨੀ ਕੌਰ, ਕਾਰਤਿਕ ਸਹੋਤਾ, ਮੈਡਮ ਕੇ.ਜੀ.ਏ., ਮੈਡਮ ਮਨਜੋਤ ਕੌਰ, ਮੈਡਮ ਮਨਮੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
