ਨਵਾਂਸ਼ਹਿਰ (ਦੇਸ ਰਾਜ ਬਾਲੀ):- ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਵਾ ਕੇਂਦਰ, ਨਵਾਂ ਸ਼ਹਿਰ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਸ. ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕੀਤੀ। ਇਸ ਮੌਕੇ ’ਤੇ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਸ਼ਾਸ਼ਨ ਚਲਾਉਣ ਲਈ ਕਾਨੂੰਨ ਦੀ ਲੋੜ ਹੁੰਦੀ ਹਡਾਕਟਰ ਭੀਮ ਰਾਓ ਅੰਬੇਡਕਰ ਦੀ ਯੋਗਤਾ ਅਤੇ ਘਾਲਣਾ ਨੂੰ ਵੇਖਦੇ ਹੋਏ 29 ਅਗਸਤ 1947 ਨੂੰ ਉਨ੍ਹਾਂ ਨੂੰ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ। ਕੋਈ 2 ਸਾਲ 11 ਮਹੀਨੇ 18 ਦਿਨਾਂ ਵਿੱਚ ਹਜ਼ਾਰਾਂ ਬੈਠਕਾਂ ਹੋਣ ਉਪਰੰਤ 25 ਨਵੰਬਰ 1949 ਨੂੰ ਸੰਵਿਧਾਨ ਤਿਆਰ ਹੋਇਆ ਤੇ ਮੌਜੂਦਾ ਕਮੇਟੀ ਵੱਲੋਂ ਸੰਵਿਧਾਨ ਸਭਾ ਦੇ ਪ੍ਰਧਾਨ ਡਾ. ਰਜਿੰਦਰ ਪ੍ਰਸਾਦ ਨੂੰ ਪੇਸ਼ ਕੀਤਾ ਗਿਆ। ਇਸ ਨੂੰ 26 ਨਵੰਬਰ 1949 ਨੂੰ ਪ੍ਰਵਾਨ ਕਰ ਲਿਆ ਗਿਆ। ਇਸ ਦਿਨ ਨੂੰ ਸੰਵਿਧਾਨ ਦਿਵਸ ਦੇ ਰੂਪ ਵਿੱਚ ਮਨਾਇਆ ਜਾਣ ਲੱਗਾ ਤਾਂ ਜੋ ਲੋਕਾਂ ਨੂੰ ਸੰਵਿਧਾਨ ਅਤੇ ਕਾਨੂੰਨ ਬਾਰੇ ਜਾਗਰੂਕ ਕੀਤਾ ਜਾ ਸਕੇ।
ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋ ਕੇ ਦੇਸ਼ ਨੂੰ ਗਣਤੰਤਰ ਬਣਾਇਆ। ਭਾਰਤੀ ਸੰਵਿਧਾਨ ਅਧੀਨ ਭਾਰਤ ਨੂੰ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ ਅਤੇ ਗਣਰਾਜ ਘੋਸ਼ਿਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਵੀ ਲੋਕਾਂ ਨੂੰ ਜਾਗਰੂਕ ਕਰੀਏਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਕੈਟਾਗਿਰੀਆਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਸਾਨੂੰ ਉਨ੍ਹਾਂ ਦਾ ਲਾਭ ਲੈਣਾ ਜ਼ਰੂਰੀ ਹੈ।
ਅੱਜ ਇਸ ਮੌਕੇ ’ਤੇ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਸਤਿਕਾਰ ਸਹਿਤ ਯਾਦ ਕੀਤਾ ਗਿਆ ਅਤੇ ਸੰਵਿਧਾਨ ਵਿੱਚ ਵਿਸ਼ਵਾਸ ਤੇ ਉਸ ਪ੍ਰਤੀ ਵਚਨਬੱਧਤਾ ਬਾਰੇ ਪ੍ਰਣ ਲਿਆ ਗਿਆ।
ਕਮਲਜੀਤ ਕੌਰ ਨੇ ਸੰਵਿਧਾਨ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਔਰਤਾਂ ਨੂੰ ਬਰਾਬਰਤਾ ਦਾ ਦਰਜਾ ਦਿੱਤਾ ਗਿਆ ਹੈ, ਜਦਕਿ ਇਸ ਤੋਂ ਪਹਿਲਾਂ ਔਰਤਾਂ ਦੀ ਸਥਿਤੀ ਬਹੁਤ ਚਿੰਤਾਜਨਕ ਰਹੀ ਸੀ।
ਅੱਜ ਦੇ ਸਮਾਗਮ ਵਿੱਚ ਦਿਨੇਸ਼ ਕੁਮਾਰ, ਵਿਪਨ ਕੁਮਾਰ, ਪਰਵੀਨ ਕੁਮਾਰੀ, ਬਲਜੀਤ ਕੁਮਾਰ, ਕਮਲਾ ਰਾਣੀ, ਕਮਲਜੀਤ ਕੌਰ, ਸੰਦੀਪ ਕੁਮਾਰ, ਕੋਮਲਪ੍ਰੀਤ ਕੌਰ ਅਤੇ ਮਰੀਜ਼ ਹਾਜ਼ਰ ਸਨ।।
ੈ।