ਜੈਤੋ, 25 ਨਵੰਬਰ (ਰਘੂਨੰਦਨ ਪਰਾਸ਼ਰ) :- ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਸਰਸਵਤੀ ਜੀਨੀਅਸ ਸਕੂਲ, ਜੈਤੋ ਨੂੰ ਇਹ ਐਲਾਨ ਕਰਦਿਆਂ ਮਾਣ ਅਤੇ ਖੁਸ਼ੀ ਹੋ ਰਹੀ ਹੈ ਕਿ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਤੇ ਸ੍ਰੀ ਗਗਨਦੀਪ ਸਿੰਘ ਦੀ ਧੀ ਮਨਜਸਵੀਰ ਕੌਰ ਨੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਖੇਡ ਮੁਕਾਬਲੇ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਵਾਲੀਬਾਲ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ, ਜਿਸ ਨਾਲ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।

ਸਕੂਲ ਪ੍ਰਬੰਧਨ ਕਮੇਟੀ ਦੇ ਸਾਰੇ ਮੈਂਬਰਾਂ ਅਤੇ ਪ੍ਰਿੰਸੀਪਲ ਡਾ. ਨਿਤੀਸ਼ ਸੋਢੀ ਨੇ ਵਿਦਿਆਰਥਣ ਨੂੰ ਉਸ ਦੀ ਸ਼ਾਨਦਾਰ ਸਫਲਤਾ ’ਤੇ ਦਿਲੋਂ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਕੂਲ ਦੀਆਂ ਪ੍ਰਾਪਤੀਆਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਦੂਜੇ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੀਆਂ ਹਨ।