ਖਰੜ, 27 ਨਵੰਬਰ (ਦਵਿੰਦਰ ਕੌਰ ਸਹੋਤਾ):- ਪੁਲਿਸ ਵਿਭਾਗ ਵੱਲੋਂ ਐਸ.ਆਈ. ਅਸ਼ਵਨੀ ਕੁਮਾਰ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ। ਇਸ ਮੌਕੇ ਡੀ.ਐੱਸ.ਪੀ. ਸਿਟੀ-1 ਗੁਰਚਰਨ ਸਿੰਘ ਬੜੈਚ ਨੇ ਉਨ੍ਹਾਂ ਦੇ ਮੋਢਿਆਂ 'ਤੇ ਤਰੱਕੀ ਦੇ ਬੈਜ ਲਗਾ ਕੇ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
ਜ਼ਿਕਰਯੋਗ ਹੈ ਕਿ ਅਸ਼ਵਨੀ ਕੁਮਾਰ ਥਾਣਾ ਸਿਟੀ ਖਰੜ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਥਾਣਾ ਨਵਾਂ ਗਰਾਉਂ ਵਿਖੇ ਤਾਇਨਾਤ ਹਨ। ਇੰਸਪੈਕਟਰ ਵਜੋਂ ਤਰੱਕੀ ਮਿਲਣ 'ਤੇ ਪੁਲਿਸ ਵਿਭਾਗ ਦੇ ਸਾਥੀਆਂ ਵੱਲੋਂ ਵੀ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ।
