ਹੋਸ਼ਿਆਰਪੁਰ (ਦਲਜੀਤ ਅਜਨੋਹਾ):- ਸੇਂਟ ਜੋਸਫ ਹਸਪਤਾਲ, ਰਾਮ ਕਾਲੋਨੀ ਕੈਂਪ, ਹੋਸ਼ਿਆਰਪੁਰ ਲਈ ਇਹ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਹਸਪਤਾਲ ਨੂੰ ਸਿਹਤ ਸੇਵਾਵਾਂ ਅਤੇ ਸਮਾਜ ਪ੍ਰਤੀ ਸ਼ਾਨਦਾਰ ਯੋਗਦਾਨ ਲਈ ਵਰਲਡ ਰਿਕਾਰਡ ਆਫ ਐਕਸੀਲੈਂਸ, ਇੰਗਲੈਂਡ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਰਲਡ ਰਿਕਾਰਡ ਆਫ ਐਕਸੀਲੈਂਸ, ਇੰਗਲੈਂਡ ਦੇ ਵਾਈਸ ਪ੍ਰੈਜ਼ੀਡੈਂਟ ਡਾ. ਪ੍ਰਵੇਸ਼ ਕੁਮਾਰ ਨੇ ਹਸਪਤਾਲ ਦੀ ਟੀਮ ਨੂੰ ਸਰਟੀਫਿਕੇਟ ਭੇਟ ਕੀਤਾ ਅਤੇ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ।

ਹਸਪਤਾਲ ਵੱਲੋਂ ਡਾ. ਜੇ.ਸੀ. ਜੋਸਫ, ਡਾ. ਸਤਪਾਲ ਗੋਜਰਾ ਅਤੇ ਹੋਰ ਮੈਂਬਰਾਂ ਨੇ ਇਸ ਸਨਮਾਨ 'ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਪੂਰੀ ਟੀਮ ਦੀ ਮਿਹਨਤ, ਸਮਰਪਣ ਅਤੇ ਸਾਂਝੇ ਯਤਨਾਂ ਦਾ ਨਤੀਜਾ ਦੱਸਿਆ। ਹਸਪਤਾਲ ਪ੍ਰਬੰਧਨ ਨੇ ਡਾ. ਪ੍ਰਵੇਸ਼ ਕੁਮਾਰ ਅਤੇ ਵਰਲਡ ਰਿਕਾਰਡ ਆਫ ਐਕਸੀਲੈਂਸ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਹ ਸਨਮਾਨ ਹਸਪਤਾਲ ਲਈ ਮਾਣ ਵਾਲੀ ਗੱਲ ਹੈ ਅਤੇ ਭਵਿੱਖ ਵਿੱਚ ਮਰੀਜ਼ਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਨਿਸ਼ਠਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਸੀਨੀਅਰ ਸਿਸਟਰ ਅਨੂਪਾ, ਡਾਇਰੈਕਟਰ ਸਿਸਟਰ ਸ਼ਾਲਿਨੀ ਸਮੇਤ ਹਸਪਤਾਲ ਦੇ ਹੋਰ ਮੈਂਬਰ ਵੀ ਹਾਜ਼ਰ ਰਹੇ।