ਐਨ ਐਸ ਐਸ ਵਿਭਾਗ ਨੇ ਵਿਸ਼ਵ ਵਿਗਿਆਨ ਦਿਵਸ ਮਨਾਇਆ
ਬੰਗਾ/ਨਵਾਂਸ਼ਹਿਰ:- ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਪ੍ਰੋ ਵਿਪਨ ਅਤੇ ਡਾ. ਨਿਰਮਲਜੀਤ ਕੌਰ ਜੀ ਦੇ ਯਤਨਾਂ ਸਦਕਾ ਵਿਸ਼ਵ ਵਿਗਿਆਨ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਜਯੋਤੀ ਪ੍ਰਕਾਸ਼ ਵੱਲੋਂ ਕੀਤੀ। ਬੀ. ਐੱਸ.ਸੀ ਦੇ ਵਿਦਿਆਰਥੀ ਬਲਜੀਤ ਸਿੰਘ ਨੇ ਵਿਗਿਆਨ ਦਿਵਸ ਦੀ ਸ਼ੁਰੂਆਤ ਅਤੇ ਇਸਦੇ ਪਿਛੋਕੜ ਬਾਰੇ ਜਾਣੂ ਕਰਵਾਇਆ।
ਡਾ. ਜਯੋਤੀ ਪ੍ਰਕਾਸ਼ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਵਿਗਿਆਨ ਨਾਲ ਸੰਬੰਧਿਤ ਵੱਖ ਵੱਖ ਖੇਤਰਾਂ ਵਿੱਚ ਖੋਜ ਕਾਰਜ ਕਰਨ ਅਤੇ ਨੋਬਲ ਪੁਰਸਕਾਰ ਹਾਸਲ ਕਰਨ ਵਾਲੇ ਵਿਗਿਆਨੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਵਾਲਾਂ - ਜਵਾਬਾਂ ਦਾ ਸਿਲਸਿਲਾ ਵੀ ਜਾਰੀ ਰਿਹਾ। ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
