ਖ਼ਾਲਸਾ ਕਾਲਜ ਚ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਗੜ੍ਹਸ਼ੰਕਰ:- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਗ੍ਰੈਜੂਏਸ਼ਨ ਅਤੇ ਪੋਸਟ-ਗ੍ਰੈਜੂਏਸ਼ਨ ਦੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਵੱਖ-ਵੱਖ ਵਿਭਾਗਾਂ ਦੀਆਂ ਗਤੀਵਿਧੀਆਂ, ਕੋਰਸਾਂ ਦੀ ਬਣਤਰ, ਕਾਲਜ ਦੇ ਨਿਯਮਾਂ ਅਤੇ ਵਿਦਿਆਰਥੀਆਂ ਲਈ ਉਪਲਬਧ ਸਹੂਲਤਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਏ ਸਮਾਗਮ ਦੀ ਸ਼ੁਰੂਆਤ ਨਵੇਂ ਵਿਦਿਆਰਥੀਆਂ ਦੇ ਨਿੱਘੇ ਸਵਾਗਤ ਨਾਲ ਕੀਤੀ ਗਈ। 
ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ, ਅਨੁਸ਼ਾਸਨ ਦੀ ਮਹੱਤਤਾ ਅਤੇ ਕਾਲਜ ਵਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਅਕਾਦਮਿਕ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਬਪੱਧੀ ਵਿਕਾਸ ਲਈ ਹਰ ਸੰਭਵ ਸਹਿਯੋਗ ਅਤੇ ਉਚਿਤ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
 ਪ੍ਰੋ. ਲਖਵਿੰਦਰਜੀਤ ਕੌਰ ਨੇ ਕਾਲਜ ਵਿਚ ਕਰਵਾਈਆਂ ਜਾਂਦੀਆਂ ਸਭਿਆਚਾਰਕ ਗਤੀਵਿਧੀਆਂ, ਡਾ. ਅਮਨਦੀਪ ਕੌਰ ਢਿੱਲੋਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਉਨ੍ਹਾਂ ਦੀ ਮਹੱਤਤਾ, ਡਾ. ਗੁਰਪ੍ਰੀਤ ਸਿੰਘ ਨੇ ਐੱਨ.ਸੀ.ਸੀ. ਦੇ ਵੱਖ-ਵੱਖ ਲਾਭਾਂ ਅਤੇ ਭਵਿੱਖ ਵਿਚ ਇਸ ਦੀ ਉਪਯੋਗਤਾ ਤੋਂ ਜਾਣੂ ਕਰਵਾਇਆ। 
ਡਾ. ਅਰਵਿੰਦਰ ਕੌਰ ਨੇ ਵਜੀਫ਼ਾ ਸਕੀਮਾਂ ਬਾਰੇ, ਡਾ. ਨਰੇਸ਼ ਕੁਮਾਰੀ ਨੇ ਐੱਨ.ਐੱਸ.ਐੱਸ. ਗਤੀਵਿਧੀਆਂ ਤੋਂ ਜਾਣੂ ਕਰਵਾਉਂਦੇ ਹੋਏ ਵਿਦਿਆਰਥੀਆਂ ਨੂੰ ਸਮਾਜ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਜਾਨਕੀ ਅਗਰਵਾਲ, ਡਾ. ਮਨਬੀਰ ਕੌਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਹੋਏ।