ਮਾਪੇ ਅਧਿਆਪਕ ਮਿਲਣੀ ਕਰਵਾਈ ਅਤੇ ਬੱਚਿਆਂ ਦਾ ਕੀਤਾ ਸਨਮਾਨ
ਨਵਾਂਸ਼ਹਿਰ:- ਅੱਜ ਪਾਠਸ਼ਾਲਾ ਪਲੇਅ ਵੇਅ ਐਂਡ ਡੇਅ ਕੇਅਰ ਨਵਾਂਸ਼ਹਿਰ ਵਿਖੇ ਡਾਇਰੈਕਟਰ ਅਤੇ ਪ੍ਰਿੰਸੀਪਲ ਕੰਵਲਜੀਤ ਕੌਰ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਪਿਆਂ ਨੂੰ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਸਕੂਲ ਸਟਾਫ ਵਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਜਿਸ ਨਾਲ ਬੱਚੇ ਖੇਡ ਖੇਡ ਵਿਚ ਆਸਾਨੀ ਨਾਲ ਸਿੱਖਦੇ ਹਨ। ਇਸ ਮੌਕੇ ਬੱਚਿਆਂ ਦੇ ਮਾਪਿਆਂ ਵਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਵਲੋਂ ਵੀ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।ਇਸ ਮੌਕੇ ਹਰਤੇਸ਼ਵਰ ਕੌਰ, ਜੱਸੀ ਕੌਰ, ਵਿਦਿਆ, ਸਰਬਜੀਤ ਕੌਰ, ਹਰਪ੍ਰੀਤ ਕੌਰ, ਕੋਮਲ ਆਦਿ ਵੀ ਹਾਜਰ ਸਨ।
